← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 3 ਮਾਰਚ 2021-ਅੱਜ ਦਿਹਾਤੀ ਮਜਦੂਰ ਸਭਾ ਵੱਲੋਂ ਜ਼ਿਲੇ੍ਹ ਦੇ ਪਿੰਡ ਰਾਮਗੜ੍ਹ ਚੂੰਘਾਂ ਵਿਖੇ ਬਿਜਲੀ ਦੇ ਮੀਟਰ ਪੁੱਟਣ ਅਤੇ ਕੁਨੈਕਸ਼ਨ ਕੱਟਣ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਐਕਸੀਅਨ ਪਾਵਰਕਾਮ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਮਜ਼ਦੂਰਾਂ ਨੇ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਸਮੇਂ ਸੰਬੋਧਨ ਕਰਦਿਆਂ ਤਹਿਸੀਲ ਪ੍ਰਧਾਨ ਨਿਰਮਲ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਗਰੀਬਾਂ ਨੂੰ ਬਿਜਲੀ ਦੇ ਬਿੱਲਾਂ ਦੀ ਮਾਫੀ ਦੀ ਗੱਲ ਕੀਤੀ ਜਾਂਦੀ ਸੀ ਤੇ ਦੂਜੇ ਪਾਸੇ ਗਰੀਬਾਂ ਨੂੰ ਹਜ਼ਾਰਾਂ ਰੁਪਏ ਦੀਆਂ ਰਕਮਾਂ ਵਾਲੇ ਬਿੱਲ ਭੇਜੇ ਜਾ ਰਹੇ ਅਤੇ ਬਿਜਲੀ ਮੀਟਰ ਤੇ ਕੁਨੈਕਸ਼ਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਨੁੰ ਤੇਜ਼ ਕਰਦਿਆਂ ਬਿਜਲੀ ਬੋਰਡ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਘਿਰਾਓ ਕੀਤੇ ਜਾਣਗੇ।
Total Responses : 188