← ਪਿਛੇ ਪਰਤੋ
ਅਸ਼ੋਕ ਵਰਮਾ
ਮਾਨਸਾ,3 ਮਾਰਚ2021: ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਦੌਰਾਨ ਵੱਖ ਵੱਖ ਪ੍ਰਕਾਰ ਦਾ ਨਸ਼ਾ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ 7 ਮੁਕੱਦਮੇ ਦਰਜ਼ ਕਰਕੇ 7 ਮੁਲਜਮਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਇੰਨ੍ਹਾਂ ਕੋਲੋਂ 2540 ਨਸ਼ੀਲੀਆਂ ਗੋੋਲੀਆਂ, 5 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਸਮੇਤ 86 ਹਜਾਰ ਰੁਪਏ ਦੀ ਡਰੱਗ ਮਨੀ ਅਤੇ 5 ਕਿਲੋੋ 500 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਆਬਕਾਰੀ ਐਕਟ ਤਹਿਤ ਵੱਖ ਵੱਖ ਥਾਵਾਂ ਤੋੋਂ 31 ਮੁਲਜਮਾਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਵਿਰੁੱਧ 34 ਮੁਕੱਦਮੇ ਦਰਜ਼ ਕੀਤੇ ਗਏ ਹਨ। ਮੁਲਜਮਾਂ ਤੋਂ 1885 ਕਿਲੋੋਗ੍ਰਾਮ ਲਾਹਣ ਅਤੇ 283 ਬੋੋਤਲਾਂ ਸ਼ਰਾਬ ਬਰਾਮਦ ਕੀਤੀ ਹੈ।ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾ ਰਿਹਾ ਹੈ।
Total Responses : 267