← ਪਿਛੇ ਪਰਤੋ
ਬਾਬੂਸ਼ਾਹੀ ਬਿਊਰੋ ਚੰਡੀਗੜ੍ਹ, 4 ਮਾਰਚ 2021-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਅੱਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਕੋਰੋਨਾ ਵੈਕਸੀਨ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ। ਕੋਰੋਨਾ ਵੈਕਸੀਨ ਲੈਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਸਾਰੇ ਯੋਗ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਵੈਕਸੀਨ ਲਗਵਾਉਣ ਲਈ ਅੱਗੇ ਆਉਣ। ਢੀਂਡਸਾ ਨੇ ਕਿਹਾ ਕਿ ਸਾਰੇ ਸੀਨੀਅਰ ਨਾਗਰਿਕਾਂ ਨੂੰ ਟੀਕਾ ਲਗਵਾਉਣ ਲਈ ਆਪਣੇ ਆਪ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਪੰਜਾਬ ਸਮੇਤ ਪੂਰਾ ਦੇਸ਼ ਕੋਰੋਨਾ ਵਾਇਰਸ ਤੋਂ ਮੁਕਤ ਹੋ ਸਕੇ।
Total Responses : 267