- ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਸੈਂਪÇਲੰਗ ਤੇ ਕੰਟੈਕਟ ਟ੍ਰੇਸਿੰਗ ’ਚ ਜਨਤਾ ਦਾ ਸਹਿਯੋਗ ਜ਼ਰੂਰੀ
- ਤੀਸਰੇ ਪੜਾਅ ਤਹਿਤ ਜ਼ਿਲ੍ਹੇ ’ਚ ਸੀਨੀਅਰ ਸਿਟੀਜਨ ਤੇ ਕੋਮੋਰਵਿਡ ਵਿਅਕਤੀਆਂ ਦਾ ਸ਼ੁਰੂ ਹੋ ਚੁੱਕਾ ਟੀਕਾਕਰਨ
ਹੁਸ਼ਿਆਰਪੁਰ, 4 ਮਾਰਚ 2021 - ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁਝ ਦਿਨਾਂ ਤੋਂ ਕੋਵਿਡ-19 ਨਾਲ ਸਬੰਧਤ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਸਾਰਿਆਂ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਸਿਹਤ ਵਿਭਾਗ ਤੋਂ ਜਾਰੀ ਹਦਾਇਤਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਲਾਈਵ ਦੌਰਾਨ ਕੋਵਿਡ ਸਬੰਧੀ ਤਾਜ਼ਾ ਸਥਿਤੀ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਸੈਂਪÇਲੰਗ ਤੇ ਕੰਟੈਕਟ ਟਰੇਸਿੰਗ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਬਚਾਅ ਸਬੰਧੀ ਟੀਕਾਕਰਨ ਦਾ ਤੀਸਰਾ ਪੜਾਅ ਜ਼ਿਲ੍ਹੇ ਵਿੱਚ ਸ਼ੁਰੂ ਹੋ ਚੁੱਕਾ ਹੈ, ਇਸ ਲਈ ਲੋਕ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧਤ ਪਾਜੀਟਿਵ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 17 ਹਾਟ ਸਪਾਟ ਅਤੇ 6 ਮਾਈਕ੍ਰੋ ਕੰਟੇਨਮੈਂਟ ਜੋਨ ਬਣਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਜਗ੍ਹਾ ’ਤੇ ਸਿਹਤ ਵਿਭਾਗ ਵਲੋਂ 100 ਫੀਸਦੀ ਸੈਂਪÇਲੰਗ ਦੇ ਨਾਲ-ਨਾਲ ਕੰਟੈਕਟ ਟ੍ਰੇਸਿੰਗ ਨੂੰ ਯਕੀਨੀ ਬਣਾਇਆ ਜਾਂਦਾ ਹੈ। ਇਸ ਦੌਰਾਨ ਲੋਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕਰਨ ਕਿਉਂਕਿ ਜਿੰਨੀ ਵੱਧ ਸੈਂਪÇਲੰਗ ਹੋਵੇਗੀ, ਓਨੀ ਜਲਦ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਂਪÇਲੰਗ ਨੂੰ ਕਾਫ਼ੀ ਵਧਾ ਦਿੱਤਾ ਗਿਆ ਹੈ।
ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸ਼ੁਰੂ ਹੋਏ ਕੋਵਿਡ ਵੈਕਸੀਨ ਦੇ ਤੀਸਰੇ ਪੜਾਅ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕ ਅਤੇ 45 ਤੇ 59 ਸਾਲ ਤੱਕ ਦੇ ਵੱਖ-ਵੱਖ ਬੀਮਾਰੀਆਂ ਤੋਂ ਗ੍ਰਸਤ ਲੋਕਾਂ ਦੇ ਟੀਕਾਕਰਨ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਉਨ੍ਹਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਲਈ ਬਿਨੈਕਾਰ ਨੂੰ ਉਮਰ ਦੇ ਸਬੂਤ ਵਜੋਂ ਆਪਣਾ ਫੋਟੋ ਆਈ.ਕਾਰਡ ਲਿਆਉਣਾ ਹੋਵੇਗਾ ਅਤੇ ਜੇਕਰ ਕੋਈ ਵਿਅਕਤੀ ਕਿਸੇ ਬੀਮਾਰੀ ਤੋਂ ਗ੍ਰਸਤ ਹੈ ਤਾਂ ਉਸ ਨੂੰ ਰਜਿਸਟਰਡ ਮੈਡੀਕਲ ਪ੍ਰੈਕਟਿਸ਼ਨਰ ਵਲੋਂ ਇਸ ਸਬੰਧੀ ਦਿੱਤਾ ਸਰਟੀਫਿਕੇਟ ਦੇਣਾ ਹੋਵੇਗਾ ਜਿਸ ਉਪਰੰਤ ਉਸ ਦੀ ਰਿਹਾਇਸ਼ ਦੇ ਨਜ਼ਦੀਕ ਟੀਕਾਕਰਨ ਸੈਂਟਰ ਲਈ ਰਜਿਸਟਰੇਸ਼ਨ ਹੋ ਸਕੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ’ਤੇ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ ਜਦਕਿ ਸੁਚੀਬੱਧ ਹਸਪਤਾਲਾਂ ਵਿੱਚ 250 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਟੀਕਾਕਰਨ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਜਿਨ੍ਹਾਂ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਅਪਨਾਉਣਾ ਅਤੇ ਸਮੇਂ-ਸਮੇਂ ’ਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਦੀ ਯਕੀਨੀ ਪਾਲਣਾ ਕੀਤੀ ਜਾਵੇ।