ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 4 ਮਾਰਚ 2021-ਥਾਣਾ ਸਦਰ ਪੁਲਸ ਨੇ ਨਸ਼ੀਲੇ ਪਦਾਰਥਾਂ ਤੇ ਹਜ਼ਾਰਾਂ ਰੁਪਏ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਵਿਖੇ ਥਾਂਦੇਵਾਲਾ ਰੋਡ ਚੁਰੱਸਤੇ ਕੋਲ ਚੈਕਿੰਗ ਦੌਰਾਨ ਪੁਲਸ ਟੀਮ ਨੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਸੀ, ਜਿਸਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 600 ਨਸ਼ੀਲੀਆਂ ਗੋਲੀਆਂ, 20 ਨਸ਼ੀਲੀਆਂ ਸ਼ੀਸ਼ੀਆਂ ਤੇ 75 ਹਜ਼ਾਰ 500 ਰੁਪਏ ਦੀ ਡਰੱਗ ਮਨੀ ਵੀ ਮਿਲੀ। ਕਥਿਤ ਦੋਸ਼ੀ ਦੀ ਪਛਾਣ ਬਲਰਾਜ ਸਿੰਘ ਉਰਫ਼ ਰਾਜੂ ਪੁੱਤਰ ਜੰਗੀਰ ਸਿੰਘ ਵਾਸੀ ਆਦੇਸ ਨਗਰ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।