← ਪਿਛੇ ਪਰਤੋ
ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਪ ਵੱਲੋਂ ਐਸ ਸੀ ਸਕਾਲਰਸ਼ਿਪ ਤੇ ਅਕਾਲੀਆਂ ਵੱਲੋਂ ਮਹਿੰਗੀ ਬਿਜਲੀ ਮਾਮਲੇ ’ਤੇ ਰੋਸ ਪ੍ਰਦਰਸ਼ਨ ਚੰਡੀਗੜ੍ਹ, 5 ਮਾਰਚ, 2021 : ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਐਸ ਸੀ ਸਕਾਲਰਸ਼ਿਪ ਵਿਚ ਕਥਿਤ ਘੁਟਾਲੇ ਅਤੇ ਅਕਾਲੀ ਦਲ ਨੇ ਮਹਿੰਗੀ ਬਿਜਲੀ ਦੇ ਮਾਮਲੇ ’ਤੇ ਰੋਸ ਪ੍ਰਦਰਸ਼ਨ ਕੀਤਾ। ਆਪ ਦੇ ਵਿਧਾਇਕਾਂ ਨੇ ਐਮ ਐਲ ਏ ਹੋਸਟਲ ਤੋਂ ਲੈ ਕੇ ਵਿਧਾਨ ਸਭਾ ਤੱਕ ਤੇ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਹੀ ਰੋਸ ਪ੍ਰਦਰਸ਼ਨ ਕੀਤਾ। ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਆਪੋ ਆਪਣੇ ਮੁੱਦੇ ’ਤੇ ਹੱਥਾਂ ਵਿਚ ਤਖਤੀਆਂ ਵੀ ਚੁੱਕੀਆਂ ਹੋਈਆਂ ਸਨ। ਇਸ ਦੌਰਾਨ ਸੁਖਪਾਲ ਖਹਿਰਾ ਲੁਧਿਆਣਾ ਦੇ ਕਿਸਾਨਾਂ ਤੇ ਵਪਾਰੀਆਂ ਨੂੰ ਨਾਲ ਲੈ ਕੇ ਦਿੱਲੀ ਕੱਟੜਾ ਐਕਸਪ੍ਰੈਸਵੇਅ ਲਈ ਕਿਸਾਨਾਂ ਦੀਆਂ ਜ਼ਮੀਨਾਂ ਦਾ ਢੁਕਵਾਂ ਭਾਅ ਨਾ ਦੇਣ ਦਾ ਮਸਲਾ ਚੁੱਕਿਆ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦਿੱਲੀ ਵਿਚ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
Total Responses : 266