← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 5 ਮਾਰਚ 2021-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਦੇ ਵਿਦਿਆਰਥੀ ਨੇ ਖੂਬਸੂਰਤ ਪੇਟਿੰਗ ਬਣਾਈ ਹੈ। ਇਹ ਜਾਣਕਾਰੀ ਸਕੂਲ ਦੀ ਹੈਡ ਟੀਚਰ ਜਯੋਤੀ ਜੇਦਕਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅੰਜੂ ਗੁਪਤਾ ਜ਼ਿਲ੍ਹਾ ਸਿੱਖਿਆ ਅਫਸਰ ਦੀਆਂ ਹਦਾਇਤਾਂ ’ਤੇ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀ ਅਤੇ ਵਿਦਿਆਰਥਣਾਂ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਦੇ ਵਿਦਿਆਰਥੀ ਸਤਵਿੰਦਰ ਸਿੰਘ ਕਲਾਸ ਚੌਥੀ ਨੇ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਚਿੱਤਰ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ।
Total Responses : 188