← ਪਿਛੇ ਪਰਤੋ
ਬਾਬੂਸ਼ਾਹੀ ਬਿਊਰੋ ਬਰਨਾਲਾ, 5 ਮਾਰਚ 2021- 4 ਮਾਰਚ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੀਆਂ ਉੱਚ-ਸਿੱਖਿਆ ਵਿਭਾਗ ਦੀਆਂ ਨਵੀਆਂ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੀਤੀ ਗਈ, ਜਿਸ ਵਿੱਚ ਪੂਰੇ ਸੂਬੇ ਤੋਂ ਕਾਲਜ ਤੇ ਯੂਨੀਵਰਸਿਟੀ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ। ਇਸ ਰੈਲੀ ਵਿੱਚ ਵੱਖੋ-ਵੱਖਰੇ ਜ਼ਿਲ੍ਹਿਆਂ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਦੇ ਵੀ ਨਵ-ਨਿਯੁਕਤ ਏਡਿਡ (1925) ਕਾਲਜ ਅਧਿਆਪਕਾਂ ਨੇ ਵੀ ਵਿਸ਼ੇਸ਼ ਤੌਰ ’ਤੇ ਭਾਗ ਲਿਆ ਅਤੇ ਮੰਗ ਕੀਤੀ ਕਿ ਉੱਚ-ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਵੀ ਕੇਂਦਰ ਵਾਲਾ ਤਨਖਾਹ ਸਕੇਲ ’ਤੇ ਭੱਤੇ ਹੀ ਲਾਗੂ ਹੋਣ ਤੇ ਨਾਲ ਹੀ 7ਵੇਂ ਪੇਅ ਕਮਿਸ਼ਨ ਸਬੰਧੀ ਅਤੇ ਨਵ-ਨਿਯੁਕਤ ਅਧਿਆਪਕਾਂ ਦੀ ਰੈਗੂਲਰਾਈਜੇਸ਼ਨ ਦੀ ਪ੍ਰਕਿਰਿਆ ਜਲਦੀ ਤੋਂ ਜਲਦੀ ਸੰਪੂਰਨ ਕੀਤੀ ਜਾਵੇ।
Total Responses : 188