ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਬਾਬੂਸ਼ਾਹੀ ਬਿਊਰੋ
ਅੰਮਿ੍ਰਤਸਰ, 5 ਮਾਰਚ 2021-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ‘ਥਾਰ’ ਗੱਡੀ ਭੇਂਟ ਕੀਤੀ ਗਈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਪ੍ਰਧਾਨ ਹੇਮਤ ਸਿੱਕਾ, ਆਰ.ਐਸ.ਐਮ. ਅਸ਼ੀਸ਼ ਸ਼ਰਮਾ, ਅਭਿਸ਼ੇਕ ਮੁਖ, ਐਮ.ਡੀ. ਸ. ਇੰਦਰਬੀਰ ਸਿੰਘ ਅਨੰਦ, ਐਮ.ਡੀ. ਹਰੀਸ਼ ਢੀਂਗਰਾ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੂੰ ਸੌਂਪੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਥਾਹ ਸ਼ਰਧਾ ਦਾ ਪ੍ਰਤੀਕ ਹੈ ਅਤੇ ਗੁਰੂ ਘਰ ਦੇ ਸ਼ਰਧਾਲੂ ਇੱਥੇ ਭੇਟਾਵਾਂ ਲੈ ਕੇ ਪੁੱਜਦੇ ਰਹਿੰਦੇ ਹਨ। ਮਹਿੰਦਰਾ ਕੰਪਨੀ ਵੱਲੋਂ ਵੀ ਇਸੇ ਤਹਿਤ ਹੀ ਸ਼ਰਧਾ ਪ੍ਰਗਟਾਈ ਗਈ ਹੈ। ਇੰਨਾਂ ਨੇ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਗੱਡੀਆਂ ਭੇਂਟ ਕੀਤੀਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਮਹਿੰਦਰਾ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਹਰਭਜਨ ਸਿੰਘ ਮਸਾਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਪਬਲੀਸਿਟੀ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪਿ੍ਰੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਜਗਤਾਰ ਸਿੰਘ, ਇੰਚਾਰਜ ਗੱਡੀਆਂ ਨਿਰਮਲ ਸਿੰਘ, ਸੁਪਰਵਾਈਜ਼ਰ ਮੇਜਰ ਸਿੰਘ ਆਦਿ ਮੌਜੂਦ ਸਨ।