ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 5 ਮਾਰਚ 2021-ਕਿਸਾਨੀ ਸੰਘਰਸ਼ ਨੂੰ ਸਮਰਪਿਤ ਇੱਕ ਸਾਇਕਲ ਯਾਤਰਾ ‘ਦਿੱਲੀ ਚੱਲੋ ਮੋਰਚਾ ਮੱਲੋ’ ਬਾਬਾ ਦਾਨ ਸਿੰਘ ਜੀ ਦੀ ਧਰਤੀ ਜ਼ਿਲ੍ਹਾ ਬਠਿੰਡਾ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਖਿਦਰਾਣੇ ਦੀ ਢਾਬ (ਸ੍ਰੀ ਮੁਕਤਸਰ ਸਾਹਿਬ) ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੰੁਚੀ। ਇਸ ਮੌਕੇ ਦਿੱਲੀ ਚੱਲੋਂ ਮੋਰਚਾ ਮੱਲੋਂ ਟੀਮ ਦਾ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਪਹੰੁਚੇ ’ਤੇ ਲੋਕ ਇਨਸਾਫ਼ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਸਮੁੱਚੀ ਟੀਮ ਵੱਲੋੋਂ ਸਵਾਗਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ (ਬੋਨੀ ਬੇਦੀ) ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਸਵੀਰ ਸਿੰਘ ਆਕਲੀਆ ਨੇ ਦੱਸਿਆ ਕਿ ਇਹ ਯਾਤਰਾ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸ਼ੰਘਰਸ਼ ਨੂੰ ਮਜ਼ਬੁਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜੋ ਵੱਖ-ਵੱਖ ਪਿੰਡਾਂ ਵਿਚੋਂ ਹੁੰਦੇ ਹੋਏ ਲੋਕਾਂ ਨੂੰ ਕਿਸਾਨੀ ਸ਼ੰਘਰਸ਼ ਵਿਚ ਸ਼ਾਮਿਲ ਹੋਣ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਇਕੱਲੇ ਕਿਸਾਨਾਂ ਲਈ ਹੀ ਨਹੀਂ, ਸਗੋਂ ਹਰੇਕ ਵਰਗ ਲਈ ਘਾਤਕ ਹਨ। ਉਨ੍ਹਾਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਕਿਸੇ ਵੀ ਕੀਮਤ ’ਤੇ ਕਮਜ਼ੋਰ ਨਹੀਂ ਹੋਣ ਦੇਵਾਂਗੇ, ਜਿਸ ਲਈ ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ ਤਾਂ ਲੋਕ ਇਨਸਾਫ਼ ਪਾਰਟੀ ਦੇ ਨੁਮਾਇੰਦੇ ਪਿਛੇ ਨਹੀਂ ਹਟਣਗੇ। ਇਸ ਮੌਕੇ ਮਨਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਟੋਨੀ, ਪਰਮਿੰਦਰ ਸਿੰਘ ਬੇਦੀ, ਗੁਰਦਾਸ ਸਿੰਘ, ਬੋਬੀ ਆਦਿ ਹਾਜ਼ਰ ਸਨ।