← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 05 ਮਾਰਚ 2021: ਮਾਨਸਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਲਾਹਣ ਅਤੇ ਹਰਿਆਣਾ ਦੀ ਸ਼ਰਾਬ ਦੀ ਸਮਗÇਲੰਗ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮੁਲਜਮਾਂ ਖਿਲਾਫ ਸਬੰਧਤ ਥਾਣਿਆਂ ’ਚ ਮੁਕੱਦਮੇ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਇੰਨ੍ਹਾਂ ਮਾਮਲਿਆਂ ’ਚ ਇੱਕ ਮੋਟਰਸਾਈਕਲ ਵੀ ਕਬਜੇ ’ਚ ਲਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਜੋੋਤ ਸਿੰਘ ਉਰਫ ਕਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਲ ਸਿੰਘ ਵਾਲਾ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰਕੇ 1600 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆਂ ਹਨ। ਗਿ੍ਰਫਤਾਰ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਏਗਾ ਅਤੇ ਨਸ਼ਿਆਂ ਸਬੰਧੀ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਣਜੀਤ ਸਿੰਘ ਉਰਫ ਕਾਕਾ ਪੁੱਤਰ ਹਾਕਮ ਸਿੰਘ ਵਾਸੀ ਧਿੰਗੜ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ ਛਾਪਾ ਮਾਰਕੇ ਮੁਲਜਮ ਨੂੰ ਕਾਬੂ ਅਤੇ100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਸਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਕਿਸ਼ਨਗੜ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ 100 ਲੀਟਰ ਲਾਹਣ ਬਰਾਮਦ ਕੀਤੀ ਪਰ ਗਿ੍ਰਫਤਾਰੀ ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੋਹਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਅਤੇ ਮੁਲਜਮ ਨੂੰ ਕਾਬੂ ਕਰਕੇ 48 ਬੋਤਲਾਂ ਹਰਿਆਣਾ ਦੀ ਸ਼ਰਾਬ ਬਰਾਮਦ ਕੀਤੀ।
Total Responses : 193