ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
ਜਲੰਧਰ, 6 ਮਾਰਚ, 2021 : ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਹਸਪਤਾਲ ਵਿਚ ਜੇਰੇ ਇਲਾਜ ਸਨ।
ਮੇਜਰ ਸਿੰਘ ਨੇ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ। ਉਹ ਹੋਰ ਅਦਾਰਿਆਂ ਤੋਂ ਇਲਾਵਾ ਮੁੱਖ ਤੌਰ ’ਤੇ ਰੋਜ਼ਾਨਾ ਅਜੀਤ ਨਾਲ ਜੁੜੇ ਰਹੇ।
ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਸ਼ਾਮ ਨੂੰ 4.00ਵਜੇ ਮਾਡਲ ਟਾਊਨ ਜਲੰਧਰ ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।