← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 6 ਮਾਰਚ 2021-ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਤਹਿਤ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ ਵਿਖੇ ਔਰਤਾਂ ਨੇ ਟਰੈਕਟਰ ਮਾਰਚ ਕਰਦਿਆਂ ਕਿਸਾਨੀ ਸੰਘਰਸ਼ ’ਚ ਸਮਰਥਨ ਦਾ ਨਾਅਰਾ ਦਿੱਤਾ ਹੈ। ਇਸ ਮੌਕੇ ਔਰਤਾਂ ਨੇ ਟਰੈਕਟਰਾਂ ’ਤੇ ਬੈਠ ਕੇ ਪਿੰਡ ’ਚ ਮਾਰਚ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸਨੂੰ ਹਰਗ਼ਿਜ਼ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ 8 ਮਾਰਚ ਨੂੰ ਔਰਤ ਦਿਵਸ ਮੌਕੇ ਉਲੀਕੇ ਗਏ ਪ੍ਰੋਗਰਾਮ ਵਿੱਚ ਵੀ ਸ਼ਮੂਲੀਅਤ ਕਰਨ ਦੀ ਗੱਲ ਔਰਤਾਂ ਵੱਲੋਂ ਆਖ਼ੀ ਗਈ ਹੈ। ਟਰੈਕਟਰ ਮਾਰਚ ਦੌਰਾਨ ਪਿੰਡ ਅੰਦਰ ਟਰੈਕਟਰਾਂ ਦਾ ਕਾਫ਼ਿਲੇ ਗੁਜ਼ਰੇ ਤੇ ਲੋਕਾਂ ਵੱਲੋਂ ਵੱਧ ਚੜ੍ਹ ਕੇ ਕਿਸਾਨੀ ਸੰਘਰਸ਼ ’ਚ ਸਹਿਯੋਗ ਕਰਨ ਦਾ ਐਲਾਨ ਕੀਤਾ ਗਿਆ।
Total Responses : 267