ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ/ਲੰਬੀ, 6 ਮਾਰਚ 2021-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਕੂਵਾਲਾ ਵਿਖੇ ਸਕੂਲੀ ਬੱਚਿਆ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਪਿ੍ਰੰਸੀਪਲ ਰੇਨੂੰ ਬਾਲਾ ਨੇ ਦਿੱਤੀ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਅੰਜੂ ਗੁਪਤਾ ਜ਼ਿਲਾ ਸਿੱਖਿਆ ਅਫਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਵਿੱਚ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਨਾਂ ਪੇਟਿੰਗ ਮੁਕਾਬਲਿਆਂ ਵਿੱਚ ਗਿਆਰਵੀ ਕਲਾਸ ਦੀ ਵਿਦਿਆਰਥਣ ਹਰਸ਼ਦੀਪ ਕੌਰ, ਰੀਨਾ, ਨੌਵੀਂ ਕਲਾਸ ਦੀ ਵਿਦਿਆਰਥਣ ਨਵਜੋਤ ਕੌਰ, ਸੱਤਵੀਂ ਕਲਾਸ ਦੀ ਵਿਦਿਆਰਥਣ ਲੱਛਮੀ, ਜਦਕਿ ਨੌਵੀਂ ਕਲਾਸ ਦੇ ਮਨਤਾਜ ਸਿੰਘ ਅਤੇ ਸੱਤਵੀਂ ਕਲਾਸ ਦੇ ਜਸਨੂਰ ਸਿੰਘ ਨੇ ਹਿੱਸਾ ਲਿਆ ਤੇ ਆਪਣੀ ਪ੍ਰਤਿਭਾ ਪੇਸ਼ ਕੀਤੀ।