ਹੁਸ਼ਿਆਰਪੁਰ, 6 ਮਾਰਚ 2021 - ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਦਿਨ ਪ੍ਰਤੀ ਵੱਧਣ ਦੇ ਮੱਦੇਨਜ਼ਰ ਲੋਕਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਸੀਮਾ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਤੇ ਸਮਾਨ ਢੋਹਣ ਵਾਲੇ ਵਾਹਨਾਂ ਜਿਵੇਂ ਕਿ ਟਰੱਕ ਆਦਿ ਨੂੰ ਛੂਟ ਰਹੇਗੀ। ਇਹ ਹੁਕਮ ਅੱਜ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਇਸ ਤੋਂ ਪਹਿਲਾਂ ਦੁਆਬੇ ਦੇ ਜਲੰਧਰ, ਨਵਾਂ ਸ਼ਹਿਰ ਅਤੇ ਕਪੂਰਥਲਾ ਦੇ ਡੀਸੀਆਂ ਵੱਲੋਨ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਗਿਆ ਸੀ।