ਚੰਡੀਗੜ੍ਹ, 7 ਮਾਰਚ 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਸਾਰੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਦਿੱਲੀ ਵਿਖੇ ਕੀਤਾ ਜਾ ਰਿਹਾ ਹੈ, ਜੋ ਕਿ ਕਥਿਤ ਤੌਰ ਤੇ ਭਾਰਤ ਦਾ ਸਭ ਤੋਂ ਵੱਡਾ ਡਾਇਲਸਿਸ ਕੇਂਦਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੇ ਟਵੀਟ ਕਰਦਿਆਂ ਕਿਹਾ ਕਿ ਕਿਡਨੀ ਡਾਇਲਾਸਿਸ ਹਸਪਤਾਲ ਵਿੱਚ ਕੋਈ ਬਿਲਿੰਗ ਕਾਊਂਟਰ ਨਹੀਂ ਹੈ ਅਤੇ ਸਾਰੀਆਂ ਸੇਵਾਵਾਂ ਮਰੀਜ਼ਾਂ ਨੂੰ ਮੁਫਤ ਦਿੱਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸੇਵਾਵਾਂ ਦਾ ਖਰਚਾ ਸੀ ਐਸ ਆਰਜ਼ ਅਤੇ ਸਰਕਾਰ ਦੀ ਆਯੂਸ਼ਮਾਨ ਭਾਰਤ ਸਕੀਮ ਅਧੀਨ ਲਿਆ ਜਾਵੇਗਾ ਅਤੇ ਹਸਪਤਾਲ ਵਿਚ ਗੁਰੂ ਕਾ ਲੰਗਰ ਵੀ ਵਰਤਾਏ ਜਾਣਗੇ।