ਫਤਿਹਗੜ੍ਹ ਸਾਹਿਬ, 7 ਮਾਰਚ 2021 - ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ‘ਸ਼ਾਂਤੀ ਅਤੇ ਮਾਨਵਤਾ ਦੇ ਪੈਗੰਬਰ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ‘ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 400 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੀ।ਡਾ. ਪਰਿਤ ਪਾਲ ਸਿੰਘ, ਯੂਨੀਵਰਸਿਟੀ ਦੇ ਵਾਇਸ ਚਾਂਸਰਲ ਨੇ ਇਸ ਸਮਾਗਮ ਦੇ ਮੁੱਖ ਸਰਪ੍ਰਸਤ ਵਜੋਂ ਸੇਵਾ ਨਿਭਾਈ। ਡਾ. ਸਿੰਘ ਨੇ ਇਸ ਸਮਾਗਮ ਦੇ ਆਯੋਜਨ ਲਈ ਵਿਭਾਗ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਯੂ.ਐਨ.ਓ ਤੱਕ ਪਹੁੰਚ ਕੀਤੀ ਹੈ ਕਿ ਮਨੁੱਖੀ ਅਧਿਕਾਰ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਡਾ. ਕੁਲਬੀਰ ਸਿੰਘ ਢਿੱਲੋਂ, ਸਾਬਕਾ ਮੁੱਖੀ ਅਤੇ ਡੀਨ, ਇਤਿਹਾਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਮੁੱਖ ਬੁਲਾਰੇ ਵਜੋਂ ਸ਼ਾਮਲ ਸਨ। ਡਾ. ਢਿਲੋਂ ਨੇ ਵਿਿਦਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਚਪਨ ਤੋਂ ਲੈ ਕਿ ਉਨ੍ਹਾਂ ਦੀ ਸ਼ਹਾਦਤ ਤੱਕ ਦੇ ਇਤਿਹਾਸ ਨਾਲ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੀ ਸ਼ਹਾਦਤ ਸਾਨੂੰ ਧਾਰਮਿਕ ਆਜ਼ਾਦੀ, ਅਤੇ ਧਰਮ ਅਤੇ ਆਤਮ ਗੌਰਵ ਦੀ ਰਾਖੀ ਦੇ ਮੁੱਲ ਸਿਖਾਉਂਦੀ ਹੈ। ਡੀਨ ਅਕਾਦਮਿਕ ਮਾਮਲੇ, ਡਾ. ਐਸ. ਐਸ.ਬਿਿਲੰਗ ਨੇ ਗੁਰੂ ਜੀ ਦੇ ਸਿੱਖੀ ਸਿਧਾਂਤ ਸੰਬੰਧੀ ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਕਈ ਸਤਰਾਂ ਦਾ ਹਵਾਲਾ ਦਿੱਤਾ। ਡਾ. ਪਰਮਜੀਤ ਸਿੰਘ, ਮੁਖੀ, ਯੂਨੀਵਰਸਿਟੀ ਸਕੂਲ ਆਫ਼ ਲਾਅ, ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮੁਗਲਾਂ ਦੇ ਤਸ਼ੱਦਦ ਵਿਰੁੱਧ ਕਿਵੇਂ ਉਨ੍ਹਾਂ ਆਪਣੀ ਆਵਾਜ਼ ਬੁਲੰਦ ਕੀਤੀ। ਸਮਾਗਮ ਦੇ ਅਖੀਰ ਵਿੱਚ ਕਾਨੂੰਨ ਵਿਭਾਗ ਦੀ ਇੰਚਾਰਜ ਸ੍ਰੀਮਤੀ ਨਵਨੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।