ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 8 ਮਾਰਚ 2021-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਆਪਣੀਆਂ ਸਾਂਝੀਆਂ ਮੰਗਾਂ ਦੇ ਸਬੰਧ ’ਚ ਖੰਡਾ ਸਾਹਿਬ ਵਾਲੇ ਪਾਰਕ ਵਿਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਕਰਕੇ ਭਰਵੀ ਰੈਲੀ ਕੀਤੀ ਗਈ ਤੇ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿੰਨਾਂ ਵਿਚ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ, ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੇ ਹਿੱਤ ਵਿਚ ਕੋਈ ਐਲਾਨ ਨਾ ਕਰਨਾ, ਮੈਡੀਕਲ ਭੱਤੇ ਵਿਚ ਵਾਧਾ ਕਰਨਾ, ਪੈਨਸ਼ਨਰਜ਼ ਦੀ ਪੈਨਸ਼ਨਾਂ ਦੀ ਦੁਹਰਾਈ ਡੀ.ਡੀ.ਓ ਪੱਧਰ ’ਤੇ ਕਰਨਾ, ਗਰੈਚੁਟੀ ਦੀ ਹੱਦ ਵਿਚ ਵਾਧਾ ਕਰਨਾ, 200 ਰੁਪਏ ਵਿਕਾਸ ਟੈਕਸ ਵਾਪਸ ਕਰਨਾ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਰਿਆਂ ਨੇ ਮਿਲਕੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ ਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਾਲਾ ਸਿੰਘ ਬੇਦੀ ਪੈ੍ਰਸ ਸਕੱਤਰ ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਵਰਿੰਦਰ ਢੋਸੀਵਾਲ, ਗੌਰਮਿੰਟ ਪੈਨਸ਼ਨਰ ਪ੍ਰਧਾਨ ਨੱਥਾ ਸਿੰਘ, ਹਿੰਮਤ ਸਿੰਘ ਆਦਿ ਹਾਜ਼ਰ ਸਨ।