← ਪਿਛੇ ਪਰਤੋ
ਦੀਦਾਰ ਗੁਰਨਾ ਪਟਿਆਲਾ, 8 ਮਾਰਚ : ਅੰਤਰ-ਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵਿਦਿਆਰਥਣਾਂ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਰੋਜ਼ਗਾਰ ਤੇ ਕਾਰੋਬਾਰ ਵਿਖੇ ਕੌਫ਼ੀ ਦੇ ਕੱਪ ਤੇ ਗੱਲਾਂ ਦਾ ਆਯੋਜਨ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ਼੍ਰੀਮਤੀ ਸੁਰਭੀ ਮਲਿਕ (ਆਈ.ਏ.ਐਸ.) ਨੇ ਸ਼ਿਰਕਤ ਕੀਤੀ ਅਤੇ ਆਈਆਂ ਵਿਦਿਆਰਥਣਾਂ ਨਾਲ ਆਪਣੇ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ ਸਮਾਗਮ ਦੌਰਾਨ ਵਿਦਿਆਰਥਣਾਂ ਦੇ ਰੂਬਰੂ ਹੁੰਦਿਆ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਸਿੱਖਿਅਤ ਅਤੇ ਮਜ਼ਬੂਤ ਇਰਾਦਿਆਂ ਵਾਲੀਆਂ ਔਰਤਾਂ ਅਗਾਂਹਵਧੂ ਸਮਾਜ ਦੀ ਸਿਰਜਣਾ ਕਰਦੀਆਂ ਹਨ ਅਤੇ ਸਮਾਜ ਨੂੰ ਨਵੀਂ ਸੇਧ ਵੀ ਪ੍ਰਦਾਨ ਕਰਨ 'ਚ ਆਪਣਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਾਰ ਦੀ ਅੱਧੀ ਆਬਾਦੀ ਔਰਤਾਂ ਦੀ ਹੈ ਅਤੇ ਜੇਕਰ ਔਰਤ ਸਿੱਖਿਅਤ ਹੋਵੇਗੀ ਤਾਂ ਉਸਦੇ ਨਾਲ ਸਾਰਾ ਪਰਿਵਾਰ ਵੀ ਸਿੱਖਿਅਤ ਹੋਵੇਗਾ ਸ੍ਰੀਮਤੀ ਸੁਰਭੀ ਮਲਿਕ ਨੇ ਵਿਦਿਆਰਥਣਾਂ ਨੂੰ ਅੱਗੇ ਵੱਧਣ, ਆਪਣੇ ਪੈਰਾਂ ਤੇ ਖੜ੍ਹੇ ਹੋਣ ਅਤੇ ਸੁਚੱਜੇ ਸਮਾਜ ਦੀ ਸਿਰਜਨਾ ਕਰਨ ਵਿਚ ਭਾਗੀਦਾਰ ਬਣਨ ਲਈ ਪ੍ਰੋਤਸਾਹਿਤ ਕਰਦਿਆ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਹੈ ਅਤੇ ਇਸ ਦਾ ਲਾਭ ਉਠਾਕੇ ਆਪਣੀ ਜ਼ਿੰਦਗੀ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾਵੇ
Total Responses : 193