ਮਨਿੰਦਰਜੀਤ ਸਿੱਧੂ
ਜੈਤੋ 8 ਮਾਰਚ 2021 - ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀਆਂ ਨੀਤੀਆਂ ਤੋਂ ਜਿੱਥੇ ਸਾਰਾ ਦੇਸ਼ ਦੁਖੀ ਹੈ ਉੱਥੇ ਅੱਜ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਸਮਾਜ ਦੇ ਹਰ ਵਰਗ ਲਈ ਲਾਭਕਾਰੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲੋਕ ਪੱਖੀ ਹੋਣ ਦਾ ਪੁਖਤਾ ਸਬੂਤ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ ਕੌਂਸਲਰ ਸੁਰਜੀਤ ਸਿੰਘ ਬਾਬਾ ਨੇ ਕੀਤਾ।
ਉਹਨਾਂ ਕਿਹਾ ਕਿ ਸਰਕਾਰ ਦੁਆਰਾ ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 , ਅਸ਼ੀਰਵਾਦ ਸਕੀਮ ਦੀ ਰਕਮ 21 ਹਜ਼ਾਰ ਤੋਂ ਵਧਾ ਕੇ 51 ਹਜਾਰ ਰੁਪਏ ਕਰਨ ਅਤੇ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਸਫਰ ਮੁਫਤ ਸਫਰ ਦੀ ਸਹੂਲਤ ਦੇ ਕੇ ਅਜਿਹੇ ਕਦਮ ਚੁੱਕੇ ਹਨ ਜੋ ਇਸ ਤੋਂ ਪਹਿਲਾਂ ਕੋਈ ਵੀ ਸਰਕਾਰ ਨਹੀਂ ਕਰ ਸਕੀ।ਬਾਬਾ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਮਾਵਾਂ ਭੈਣਾਂ ਧੀਆਂ ਨੂੰ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ।ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਪਤਨੀ ਕੌਂਸਲਰ ਬੀਬੀ ਜਸਪਾਲ ਕੌਰ, ਬਲਵਿੰਦਰ ਸਿੰਘ ਲਵਲੀ ਭੱਟੀ, ਡੀਸਰ, ਸੱਤਾ ਭਾਊ ਅਤੇ ਨੇੜਲੇ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ।