ਹਰੀਸ਼ ਕਾਲੜਾ
ਰੂਪਨਗਰ, 08 ਮਾਰਚ 2021: ਅੱਜ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਸ੍ਰੀ ਹਰਸਿਮਰਨਜੀਤ ਸਿੰਘ ਨੇ ਸਰਕਾਰੀ ਕਾਲਜ ਰੋਪੜ ਅਤੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ, ਸ੍ਰੀ ਚਮਕੌਰ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਲਗਾਇਆ । ਉਨ੍ਹਾਂ ਨੇ ਇਸ ਸੈਮੀਨਾਰ ਵਿੱਚ ਔਰਤਾਂ ਦੇ ਹੱਕਾਂ ਬਾਰੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਆਪਣੀ ਸਖਤ ਮਿਹਨਤ ਸਦਕਾ ਉੱਚੇ ਉੱਚੇ ਅਹੁਦਿਆਂ ਤੇ ਤਾਇਨਾਤ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸ ਸਮੇਂ ਸ੍ਰੀ ਹਰਸਿਮਰਨਜੀਤ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ, ਡਾ. ਜਸਬੀਰ ਸਿੰਘ (ਪ੍ਰਿੰਸੀਪਲ ਬੀਬੀ ਸ਼ਰਨ ਕੌਰ ਖਾਲਸਾ ਕਾਲਜ), ਸਮੂਹ ਵਿਦਿਆਰਥੀ, ਸਟਾਫ, ਸ੍ਰੀਮਤੀ ਜਸਪਿੰਦਰ ਕੌਰ ਵਕੀਲ ਅਤੇ ਸ੍ਰੀਮਤੀ ਗੁਰਿੰਦਰ ਕੌਰ ਭੰਗੂ ਵਕੀਲ, ਰੂਪਨਗਰ ਆਦਿ ਸ਼ਾਮਿਲ ਸਨ।