ਕਪੂਰਥਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਗ੍ਰਾਮੀਣ ਬੈਂਕ ਦੇ ਅਧਿਕਾਰੀ ਐਸ.ਐਸ. ਪੀ. ਕਪੂਰਥਲਾ ਦਾ ਸਨਮਾਨ ਕਰਦੇ ਹੋਏ।
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 08 ਮਾਰਚ 2021: ਪੰਜਾਬ ਗ੍ਰਾਮੀਣ ਬੈਂਕ ਕਪੂਰਥਲਾ ਦੇ ਚੇਅਰਮੈਨ ਸ੍ਰੀ ਸੰਜੀਵ ਦੂਬੇ ਅਤੇ ਜਨਰਲ ਮੈਨੇਜ਼ਰ ਸ੍ਰੀ ਮੇਹਰ ਚੰਦ ਵਲੋਂ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਐਸ.ਐਸ.ਪੀ. ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਆਈ ਪੀ ਐਸ ਦਾ ਸਨਮਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸ਼੍ਰੀਮਤੀ ਕੰਵਰਦੀਪ ਕੌਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਮੌਕੇ ਵੱਡੇ ਸਮਾਗਮ ਅਤੇ ਜਿਲ੍ਹੇ ਵਿਚ ਅਮਨ ਤੇ ਕਾਨੂੰਨ ਵਿਵਸਥਾ ਨੇ ਇਹ ਦਰਸਾਇਆ ਹੈ ਕਿ ਮਹਿਲਾਵਾਂ ਦਾ ਦੇਸ਼ ਦੀ ਤਰੱਕੀ ਤੇ ਚੰਗੇ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਬਹੁਤ ਅਹਿਮ ਹੈ।