ਕਪੂਰਥਲਾ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਨਿਆਇਕ ਅਧਿਕਾਰੀ ।
ਮਹਿਲਾਵਾਂ ਦੇ ਕਾਨੂੰਨੀ ਮਾਮਲਿਆਂ ਨੂੰ ਤਰਜੀਹ ਦੇਣ ਅਤੇ ਇਨਸਾਫ ਦਵਾਉਣ ਦਾ ਲਿਆ ਸੰਕਲਪ
ਪਰਿਵਾਰਕ ਮਾਮਲੇ ਰਾਜੀਨਾਮੇ ਰਾਹੀਂ ਨਬੇੜਣ ਲਈ ਪ੍ਰੇਰਿਆ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 08 ਮਾਰਚ 2021: ਅੱਜ ਜਿਲ੍ਹਾ ਕਚਿਹਰੀ, ਕਪੂਰਥਲਾ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ , ਜਿਸ ਦੌਰਾਨ ਸਮਾਗਮ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਵਿੰਦਰ ਕੌਰ, ਵਧੀਕ ਜਿਲ੍ਹਾ
ਅਤ ਸੈਸ਼ਨ ਜੱਜ, ਕਪੂਰਥਲਾ ਨੇ ਕੀਤੀ।
ਉਨ੍ਹਾਂ ਤੋਂ ਇਲਾਵਾ ਸ੍ਰੀਮਤੀ ਜਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ), ਸ੍ਰੀਮਤੀ ਮੋਨਿਕਾ ਲਾਂਬਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਸ਼ੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ), ਸ੍ਰੀਮਤੀ ਪੂਨਮ ਕਸ਼ਯਪ, ਸਿਵਲ ਜੱਜ (ਜੂਨੀਅਰ ਡਿਵੀਜ਼ਨ), ਮਿਸ ਮੋਨਿਕਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀਮਤੀ ਰਾਜਵਿੰਦਰ ਕੌਰ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ ਨੇ ਕਿਹਾ ਕਿ ਅੱਜ ਔਰਤ ਸਮਾਜ ਦੇ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਭਾਗੀਦਾਰੀ ਨਿਭਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਔਰਤ ਹੀ ਸਮਾਜ ਦੀ ਬੁਨਿਆਦ ਹੈ ਅਤੇ ਉਹ ਹਰ ਰੂਪ ਵਿੱਚ ਆਪਣਾ 100 ਪ੍ਰਤੀਸ਼ਤ ਯੋਗਦਾਨ ਪਾਉਂਦੀ ਹੈ।
ਉਨ੍ਹਾਂ ਨੇ ਮਹਿਲਾਵਾਂ ਦੇ ਕੇਸਾਂ ਨੂੰ ਤਰਜੀਹ ਦੇਣ ਅਤੇ ਇਨਸਾਫ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਤੱਤਪਰ ਹੋਣ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਪਰਿਵਾਰਿਕ ਮਾਮਲਿਆਂ ਨੂੰ ਆਪਸੀ ਰਜ਼ਾਮੰਦੀ ਅਤੇ ਸਹਿਮਤੀ ਨਾਲ ਨਬੇੜਣ ਲਈ ਵੱਧ-ਵੱਧ ਤੋਂ ਮਾਮਲਿਆਂ ਨੂੰ ਲੋਕ ਅਦਾਲਤਾਂ ਅਤੇ ਮੀਡੀਏਸ਼ਨ ਸੈਂਟਰ ਵਿੱਚ ਭੇਜਣ ਲਈ ਕਿਹਾ।
ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਸਕੀਮਾਂ ਦੇ ਅਧੀਨ ਦਿੱਤੀਆਂ ਜਾਂਦੀਆਂ ਸਹੂਲਤਾਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਾਲ ਸੰਪਰਕ ਕਰਨ ਲਈ ਜਾਗਰੂਕ ਕਰਨ ਲਈ ਪ੍ਰੇਰਨ ਨੂੰ ਕਿਹਾ।