ਅਸ਼ੋਕ ਵਰਮਾ
ਬਠਿੰਡਾ, 08 ਮਾਰਚ 2021: ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵੋਮੈਨ ਸੈਲ ਨੇ ਅੱਜ ਕੌਮਾਂਤਰੀ ਔਰਤ ਦਿਵਸ ਮਨਾਇਆ । ਇਸ ਵਿਸ਼ੇਸ਼ ਦਿਨ ਤੇ ਅੱਖਾਂ ਦੀ ਮਾਹਿਰ ਡਾਕਟਰ ਡਾ. ਪਾਰੁਲ ਗੁਪਤਾ (ਗੁਪਤਾ ਹਸਪਤਾਲ, ਬਠਿੰਡਾ) ਨੇ ਅੱਖਾਂ ਦਾ ਫ਼ਰੀ ਚੈੱਕਅਪ ਕੈਂਪ ਲਾਇਆ ਗਿਆ ਅਤੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਸਟਾਫ਼ ਦੀਆਂ ਅੱਖਾਂ ਦੀ ਜਾਂਚ ਕੀਤੀ । ਡਾ. ਪਾਰੁਲ ਗੁਪਤਾ ਨੇ ਅੱਖਾਂ ਦੀਆਂ ਬਿਮਾਰੀਆਂ, ਦੇਖਭਾਲ ਅਤੇ ਇਲਾਜ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਵੀ ਲਾਇਆ। ਉਨ੍ਹਾਂ ਨੇ ਸਾਰਿਆਂ ਨੂੰ ਅੰਤਰਰਾਸ਼ਟਰੀ ਔਰਤ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਔਰਤਾਂ ਨੂੰ ਹਰ ਖੇਤਰ ਵਿੱਚ ਅੱਗੇ ਵੱਧ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਬੀ.ਏ-ਬੀ.ਐਡ., ਬੀ.ਐਡ. ਅਤੇ ਐਮ.ਏ. ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਇਸ ਦਿਵਸ ਨੂੰ ਮਨਾਉਣ ਦੇ ਇਤਿਹਾਸਕ ਕਾਰਨ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਆਪਣੇ ਵਿਚਾਰਾਂ ਨੂੰ ਪੇਸ਼ ਕੀਤਾ ਗਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਵਿਦਿਆਰਥਣਾਂ ਨਿਰਲੇਪ ਕੌਰ ਤੇ ਨਵਪ੍ਰੀਤ ਕੌਰ ਨੇ ਨਿਭਾਈ । ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਸਮਾਜ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਵਿਸ਼ੇਸ਼ ਸ਼ਲਾਘਾ ਕਰਨ ਦੇ ਨਾਲ-ਨਾਲ ਔਰਤ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ । ਅੰਤ ਵਿੱਚ ਕਾਲਜ ਪ੍ਰਬੰਧਕਾਂ ਨੇ ਡਾ. ਪਾਰੁਲ ਗੁਪਤਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ ( ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ ) ਬੀ. ਡੀ. ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਬੀ.ਐਫ. ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।