ਨਿਰਵੈਰ ਸਿੰਘ ਸਿੰਧੀ
ਮਮਦੋਟ, 9 ਮਾਰਚ 2021 - ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਫਿਰੋਜ਼ਪੁਰ ਵਿੱਚ ਜੋਨ ਝੋਕ ਟਹਿਲ ਸਿੰਘ ਵਾਲਾਂ ਦੇ ਪਿੰਡ ਅਲੀਕੇ ਝੁੱਗੀਆ ਦੀ ਮੀਟਿੰਗ ਪਿੰਡ ਦੇ ਪ੍ਰਧਾਨ ਸੋਨਾ ਸਿੰਘ ਅਤੇ ਜੋਨ ਸਕੱਤਰ ਡਾ ਗੁਰਨਾਮ ਸਿੰਘ ਅਲੀ ਕੇ ਦੀ ਅਗਵਾਈ ਹੇਠ ਅੱਜ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ ਜਿਸ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ, ਜੋਨ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਬੁਰਜ ਅਤੇ ਮਮਦੋਟ ਜੋਨ ਦੇ ਸਕੱਤਰ ਮੰਗਲ ਸਿੰਘ ਸਵਾਈ ਕੇ ਤੇ ਹੋਰ ਆਹੁਦੇਦਾਰ ਅਤੇ ਮੈਂਬਰ ਸਹਿਬਾਨ ਹਾਜ਼ਰ ਸਨ ।
ਇਸ ਮੀਟਿੰਗ ਵਿੱਚ ਪੰਦਰਾਂ ਮਾਰਚ ਨੂੰ ਜਿਲ੍ਹਾ ਫਿਰੋਜ਼ਪੁਰ ਚ ਮਹਾਂ ਕਿਸਾਨ ਪੰਚਾਇਤ ਵਿੱਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ । ਇਸ ਸਮੇਂ ਬੋਲਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਹਿੰਦੋਸਤਾਨ ਵਿਚ ਮੋਦੀ ਸਰਕਾਰ ਦੇ ਬਣਾਏ ਇਹ ਕਾਲੇ ਕਨੂੰਨ ਰੱਦ ਕਰਾਉਣ ਲਈ ਅੰਦੋਲਨ ਚਲ ਰਿਹਾ ਹੈ ਪਰ ਮੋਦੀ ਸਰਕਾਰ ਢੀਠ ਹੋ ਚੁੱਕੀ ਹੈ ਉਹਨਾਂ ਕਿਹਾ ਕਿ ਇਹ ਕਾਲੇ ਕਨੂੰਨ ਵਾਪਸ ਲੈਣੇ ਪੈਣਗੇ ਨਹੀਂ ਤਾ ਇਹ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸਮੇਂ ਮੀਟਿੰਗ ਵਿੱਚ ਹਾਜਰ ਆਗੂ ਜੋਨ ਪ੍ਰਧਾਨ ਜਸਵੰਤ ਸਿੰਘ, ਸਰਵਣ ਸਿੰਘ ਅਲੀ ਕੇ, ਸੋਨਾ ਸਿੰਘ, ਬਲਜਿੰਦਰ ਸਿੰਘ ਅਲੀ ਕੇ, ਸੁਖਦੇਵ ਸਿੰਘ ਸਾਬਕਾ ਸਰਪੰਚ, ਚਿਮਨ ਸਿੰਘ ਅਤੇ ਹਰਬੰਸ ਸਿੰਘ ਆਦਿ ਹਾਜਰ ਸਨ ।