ਮਨਿੰਦਰਜੀਤ ਸਿੱਧੂ
ਜੈਤੋ, 24 ਮਾਰਚ, 2021 - ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਚਲਦੇ ਪੰਜਾਬ ਸਰਕਾਰ ਫਿਰ ਤੋਂ ਸਖਤੀ ਦੇ ਰੌਂ ਵਿੱਚ ਦਿਖਾਈ ਦੇ ਰਹੀ ਹੈ।ਲਗਾਤਾਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਅਤੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀ ਜਾ ਰਹੀਆਂ ਹਨ।ਇਸੇ ਤਰ੍ਹਾਂ ਹੀ ਅੱਜ ਜੈਤੋ ਵਿਖੇ ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਕੁਮਾਰ ਵੱਲੋਂ ਜੈਤੋ ਰੇਲਵੇ ਸਟੇਸ਼ਨ ਕੋਲ ਨਾਕਾ ਲਗਾ ਕੇ ਮਾਸਕ ਨਾ ਪਹੁੰਚਣ ਵਾਲਿਆਂ ਨੂੰ ਰੋਕਿਆ ਤਾਂ ਗਿਆ ਪਰ ਉਹਨਾਂ ਦੇ ਚਲਾਣ ਕੱਟਣ ਦੀ ਬਜਾਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ, ਪਹਿਲਾਂ ਤੋਂ ਹੀ ਕੋਲ ਮੌਜੂਦ ਸਿਹਤ ਵਿਭਾਗ ਦੀ ਟੀਮ ਕੋਲ ਕੋਰੋਨਾ ਟੈਸਟਿੰਗ ਲਈ ਭੇਜਿਆ ਗਿਆ।
ਜਿਕਰਯੋਗ ਹੈ ਕਿ ਜੈਤੋ ਪੁਲਿਸ ਵੱਲੋਂ ਲਗਾਤਾਰ ਥਾਵਾਂ ਬਦਲ ਬਦਲ ਲੋਕਾਂ ਦੀ ਸੈਂਪਲਿੰਗ ਕਰਵਾਈ ਜਾ ਰਹੀ ਹੈ।ਇਸ ਮੌਕੇ ਥਾਣਾ ਮੁਖੀ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਹਰ ਵੇਲੇ ਮਾਸਕ ਲਗਾ ਕੇ ਘਰੋਂ ਨਿੱਕਲਣਾ ਚਾਹੀਦਾ ਹੈ ਅਤੇ ਹੱਥਾਂ ਨੂੰ ਸੈਨੇਟਾਈਜ਼ ਕਰਦੇ ਰਹਿਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਪ੍ਰਹੇਜ ਬਹੁਤ ਲਾਜ਼ਮੀ ਹੈ।ਇਸ ਮੌਕੇ ਉਹਨਾਂ ਨਾਲ ਕਾਂਸਟੇਬਲ ਜਗਸੀਰ ਸਿੰਘ, ਹੈੱਡ ਕਾਂਸਟੇਬਲ ਮਨਦੀਪ ਸਿੰਘ, ਕਾਂਸਟੇਬਲ ਬਿਕਰਮ ਸਿੰਘ ਅਤੇ ਸਿਹਤ ਵਿਭਾਗ ਦੀ ਟੀਮ ਸ਼ਾਮਲ ਸੀ।