ਹਰੀਸ਼ ਕਾਲੜਾ
- ਸਿਵਲ ਕੰਟਰੋਲ ਰੂਮ 01887-232015, ਪੁਲਿਸ ਕੰਟਰੋਲ ਰੂਮ 01887-230027 ਤੋਂ ਲਈ ਜਾ ਸਕਦੀ ਹੈ ਲੋੜੀਂਦੀ ਜਾਣਕਾਰੀ
ਸ੍ਰੀ ਅਨੰਦਪੁਰ ਸਾਹਿਬ 25 ਮਾਰਚ 2021:ਹੋਲਾ-ਮੁਹੱਲਾ ਦੋਰਾਨ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਵਿਭਾਗ ਵਲੋਂ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਹ ਕੰਟਰੋਲ ਰੂਮ 24 ਘੰਟੇ ਰਾਊਂਡ ਦਾ ਕਲਾਕ ਕਾਰਜਸ਼ੀਲ ਹਨ।ਸਿਵਲ ਕੰਟਰੋਲ ਰੂਮ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਵਿੱਚ ਬਣਾਇਆ ਗਿਆ ਹੈ ਜਿਸਦਾ ਟੈਲੀਫੋਨ ਨੰ: 01887-232015 ਹੈ। ਪੁਲਿਸ ਕੰਟਰੋਲ ਰੂਮ ਵੀ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਵਿੱਚ ਸਥਿਤ ਹੈ ਜਿਸਦਾ ਟੈਲੀਫੋਨ ਨੰ: 01887-230027 ਹੈ। ਇਹਨਾਂ ਕੰਟਰੋਲ ਰੂਮ ਵਿੱਚ 24 ਘੰਟੇ ਸਟਾਫ ਮੈਂਬਰ ਤੈਨਾਤ ਹਨ ਜੋ ਮੇਲੇ ਦੋਰਾਨ ਲੋਕਾਂ ਨੂੰ ਪੇਸ਼ ਆਉਣ ਵਾਲੀ ਕਿਸੇ ਵੀ ਸਮੱਸਿਆ ਨੂੰ ਹੱਲ ਕਰ ਰਹੇ ਹਨ।
ਇਹਨਾਂ ਟੈਲੀਫੋਨ ਨੰਬਰਾਂ ਉਤੇ ਕਾਲ ਕਰਕੇ ਹਰ ਤਰ੍ਹਾਂ ਦੀ ਲੋੜੀਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਪ੍ਰਸਾਸ਼ਨ ਵਲੋਂ ਮੇਲਾ ਖੇਤਰ ਵਿੱਚ ਇਹਨਾਂ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ ਵੀ ਜਨਤਕ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਣ ਤੇ ਉਹ ਢੁਕਵਾਂ ਹੱਲ ਕਰਵਾਉਣ ਲਈ ਸੰਪਰਕ ਕਰਨ, ਪ੍ਰਸਾਸ਼ਨ ਵਲੋਂ ਲਗਾਤਾਰ ਲੋਕਾਂ ਨੂੰ ਮਾਸਕ ਪਾਉਣਾ, ਆਪਸੀ ਵਿੱਥ ਰੱਖਣਾ ਅਤੇ ਸਾਫ ਸਫਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਲੋਕਾਂ ਨੂੰ ਕੋਵਿਡ ਦੀਆਂ ਗਾਈਡ ਲਾਈਨ ਦੀ ਪਾਲਣਾ ਕਰਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾ ਨੂੰ ਅਪਣਾਉਣ ਦੀ ਵੀ ਅਪੀਲ ਕੀਤੀ ਗਈ ਹੈ। ਮੇਲਾ ਖੇਤਰ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਅਤੇ ਲੰਗਰਾਂ ਵਿੱਚ ਵੀ ਸਾਫ ਸਫਾਈ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।