ਚੋਂਕੀ ਸੈਂਚਰੀ ਇੰਨਕਲੇਵ ਪਟਿਆਲਾ ਚ ਲਗਾਏ ਮਾਸਕ ਬਾਕਸ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 26 ਮਾਰਚ : ਜਿਲ੍ਹਾ ਪਟਿਆਲਾ ਦੀ ਪੁਲਿਸ ਵੱਲੋ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ ,ਜਿਲ੍ਹਾ ਪਟਿਆਲਾ ਵਿੱਚ ਪੈਂਦੀ ਚੋਂਕੀ ਸੈਂਚਰੀ ਇੰਨਕਲੇਵ ਵਿੱਚ ਮਾਸਕ ਅਤੇ ਸੈਨੀਟਾਈਜ਼ਰ ਬਾਕਸ ਲਗਾਏ ਗਏ ਹਨ , ਇਸ ਬਾਰੇ ਬਾਬੂਸ਼ਾਹੀ ਨੂੰ ਜਾਣਕਾਰੀ ਦਿੰਦੇ ਹੋਏ ਚੋਂਕੀ ਇੰਨਚਾਰਜ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਕੋਲ ਮਾਸਕ ਨਹੀਂ ਹੈ ਜਾਂ ਰੁਮਾਲ ਬੰਨਿਆ ਹੋਇਆ ਹੈ ਉਹ ਇਥੋਂ ਮਾਸਕ ਅਤੇ ਸੈਨੀਟਾਈਜ਼ਰ ਮੁਫ਼ਤ ਲੈ ਸਕਦਾ ਹੈ
ਉਹਨਾਂ ਅੱਗੇ ਕਿਹਾ ਕਿ ਇਹ ਉੱਦਮ ਸ੍ਰੀ ਵਿਕਰਮਜੀਤ ਦੁੱਗਲ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਦੀ ਯੋਗ ਅਗਵਾਈ ਹੇਠ ਆਪਣੇ ਸਟਾਫ਼ ਦੇ ਸਹਿਯੋਗ ਨਾਲ ਕੀਤਾ ਗਿਆ ਹੈ , ਉਹਨਾਂ ਕਿਹਾ ਕਿ ਜਾਣਬੁੱਝ ਕੇ ਮਾਸਕ ਨਾ ਪਹਿਨਣ ਵਾਲੇ ਲੋਕਾਂ ਦੇ ਚਲਾਨ ਅਤੇ ਕਰੋਨਾ ਟੈਸਟ ਕਰਵਾਏ ਜਾ ਰਹੇ ਹਨ ਉਹਨਾਂ ਸਭ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ !