← ਪਿਛੇ ਪਰਤੋ
ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ 26 ਮਾਰਚ 2021 - ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਹੈ। ਉਨ੍ਹਾਂ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਇਸ ਪਵਿੱਤਰ ਤਿਉਹਾਰ ਹੋਲੇ ਮੁਹੱਲੇ ਦੀ ਵਧਾਈ ਦਿੰਦੇ ਹੋਏ ਆਖਿਆ ਕਿ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾ ਕਿ ਸੰਗਤਾਂ ਨੂੰ ਹਰ ਸਹੂਲਤ ਉਪਲੱਬਧ ਕਰਵਾਈ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਨੁਮਾਇੰਦਾ ਹੋਣ ਕਾਰਨ ਉਹ ਕਾਮਨਾ ਕਰਦੇ ਹਨ ਕਿ ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਇਸ ਪਵਿੱਤਰ ਨਗਰੀ ਵਿਚ ਪੁੱਜ ਰਹੀਆਂ ਸੰਗਤਾਂ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਨ ਸਮੇਂ ਸਾਰੀਆਂ ਸਹੂਲਤਾ ਮਿਲਣ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਸੰਗਤਾਂ ਮਾਨਵਤਾ ਦੀ ਭਲਾਈ ਅਤੇ ਚੜ੍ਹਦੀਕਲਾਂ ਦਾ ਸੁਨੇਹਾ ਲੈ ਕੇ ਇਥੋਂ ਜਾਣ।
Total Responses : 942