ਜੀ ਐਸ ਪੰਨੂ
- ਸਿੱਖ ਵੱਧ-ਚੜ੍ਹ ਕੇ ਮਨਾ ਰਹੇ ਖਾਲਸਾ ਸਾਜਨਾ ਦਿਵਸ ਅਤੇ 400 ਸਾਲਾ ਪ੍ਰਕਾਸ਼ ਦਿਵਸ- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਪਟਿਆਲਾ, 26 ਮਾਰਚ 2021 - ਖਾਲਸਾ ਪੰਥ ਦੇ ਪ੍ਰਗਟ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਅਪ੍ਰੈਲ ਦਿਨ ਮੰਗਲਵਾਰ ਨੂੰ ‘ਮਹਾਨ ਨਗਰ ਕੀਰਤਨ’ ਸਵੇਰੇ 12:00 ਵਜੇ ਗੁਰਦੁਆਰਾ ਦਰਸ਼ਨੀ ਦਰਬਾਰ (ਹੋਤੀ ਮਰਦਾਨ) ਨਾਮਦਾਨ ਖਾਨ ਰੋਡ, ਪਟਿਆਲਾ ਤੋਂ ਆਰੰਭ ਹੋਵੇਗਾ।ਇਹ ਨਗਰ ਕੀਰਤਨ ਪਟਿਆਲਾ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।ਇਸ ਸਮਾਗਮ ਦਾ ਪੋਸਟਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ।
ਇਸ ਸਮਾਗਮ ਵਿੱਚ ਪਟਿਆਲਾ ਦੀਆਂ ਵੱਖ-ਵੱਖ ਧਾਰਮਿਕ ਸਖ਼ਸ਼ੀਅਤਾਂ ਅਤੇ ਸੇਵਾ ਸੁਸਾਇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਸਹਿਯੋਗ ਦੇ ਰਹੀਆਂ ਹਨ।ਇਸ ਮੌਕੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਨੇ ਕਿਹਾ ਹੈ ਕਿ ਜੋ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਉਲੀਕੇ ਗਏ ਹਨ।ਸੰਗਤਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਸਿੱਖੀ ਸਿਧਾਂਤਾਂ ਦੇ ਨਾਲ ਜੁੜਨਾ ਚਾਹੀਦਾ ਹੈ।ਇਸ ਮੌਕੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸੁਰਜੀਤ ਸਿੰਘ ਰੱਖੜਾ, ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੇਗਜ਼ੈਕਟਿਵ ਮੈਂਬਰ ਸਤਵਿੰਦਰ ਸਿੰਘ ਟੋਹੜਾ, ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ (ਨਾਭਾ), ਪਰਮਜੀਤ ਸਿੰਘ ਸਰੋਹਾ, ਅਮਰਜੀਤ ਸਿੰਘ, ਕਰਨੈਲ ਸਿੰਘ ਤੋਂ ਇਲਾਵਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਸੰਸਥਾਵਾਂ ਮੌਜੂਦ ਸਨ।