ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 01 ਅਪ੍ਰੈਲ 2021 - ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਗਸ਼ਤ ਦੇ ਦੌਰਾਨ 20 ਗ੍ਰਾਮ ਹੈਰੋਇਨ ਸਣੇ 1 ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐਸ ਐਚ ਓ ਸਬ ਇੰਸਪੈਕਟਰ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਏ.ਐਸ.ਆਈ ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿੱਚ ਟੀ ਪੁਆਇੰਟ ਸਬ ਤਹਿਸੀਲ ਤਲਵੰਡੀ ਚੌਧਰੀਆ ਮੌਜੂਦ ਸੀ ਤਾਂ ਦਾਣਾ ਮੰਡੀ ਵਾਲੀ ਸਾਇਡ ਤੋ ਇੱਕ ਨੌਜਵਾਨ ਆਉਦਾ ਦਿਖਾਈ ਦਿੱਤਾ।
ਜਿਸਨੇ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੇ ਨੇ ਆਪਣੀ ਪਹਿਨੀ ਹੋਏ ਲੋਅਰ ਪਜਾਮੇ ਦੀ ਖੱਬੀ ਜੇਬ ਵਿੱਚੋ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਕੱਢਕੇ ਜਮੀਨ ਤੇ ਸੁੱਟ ਦਿੱਤਾ ਜਿਸ ਵਿੱਚੋ ਹੈਰੋਇੰਨ ਸਾਫ ਦਿਖਾਈ ਦੇ ਰਹੀ ਸੀ ਜਿਸ ਨੂੰ ਪੁਲਿਸ ਪਾਰਟੀ ਨੇ ਕਾਬੂ ਕੀਤਾ ਕਰਕੇ ਉਸਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਹੈਪੀ ਪੁੱਤਰ ਲੇਟ ਅਜੀਤ ਸਿੰਘ ਵਾਸੀ ਲੱਖਣਖੁਰਦ ਥਾਣਾ ਸਦਰ ਕਪੂਰਥਲਾ ਜਿਲਾ ਕਪੂਰਥਲਾ ਦੱਸਿਆ। ਜਿਸ ਮਗਰੋਂ ਮੌਕੇ ਤੇ ਪੁੱਜੇ ਤਫਤੀਸ਼ੀ ਅਫਸਰ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਲ ਉਕਤ ਵਿਅਕਤੀ ਵਲੋਂ ਸੁੱਟੇ ਦੀ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਐਸ ਐਚ ਓ ਨੇ ਦੱਸਿਆ ਕਿ ਉਕਤ ਮਾਮਲੇ ਚ ਥਾਣਾ ਤਲਵੰਡੀ ਚੋਦਾਰੀਆਂ ਦੀ ਪੁਲਿਸ ਨੇ ਉਕਤ ਮੁਲਜ਼ਮ ਖਿਲਾਫ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।