← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ 2021-ਜ਼ਿਲਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਸਬੰਧੀ ਹਰ ਕਿਸਮ ਦੀ ਸਮੱਸਿਆ ਦੇ ਸਮਾਧਾਨ ਲਈ ਇੱਕ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਦੱਸਿਆ ਕਿ ਕਰੋਨਾ ਵਾਇਰਸ ਸਬੰਧੀ ਕੋਈ ਵੀ ਛੋਟੀ ਵੱਡੀ ਜਾਣਕਾਰੀ ਮੁਹੱਈਆ ਕਰਵਾਉਣ ਹਿੱਤ ਅਤੇ ਕਿਸੇ ਵੀ ਅਪਾਤਕਾਲੀਨ ਸਥਿਤੀ ’ਤੇ ਤੁਰੰਤ ਕਾਬੂ ਪਾਉਣ ਲਈ ਇਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਵਾਇਰਸ ਦੇ ਬਚਾਓ ਲਈ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਉਨ੍ਹਾਂ ਕੰਟਰੋਲ ਰੂਮ ਸਬੰਧੀ ਜਾਰੀ ਕੀਤੇ ਗਏ ਟੈਲੀਫੋਨ ਨੰਬਰਾਂ ਦੀ ਸੂਚੀ ਅਤੇ ਕਰੋਨਾ ਵਾਇਰਸ ਪੀੜਤ ਵਿਅਕਤੀਆਂ ਲਈ 108 ਨੰਬਰ ਐਬੂਲੈਂਸ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦੇ ਇੰਨ੍ਹਾਂ ਨੰਬਰਾਂ 01633-262664, 01633-262512 ’ਤੇ ਕਰੋਨਾ ਵਾਇਰਸ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਡਾਕਟਰੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।
Total Responses : 936