ਜਲੰਧਰ ਜ਼ਿਲ੍ਹੇ ਵਿਚ ਨਾਈਟ ਕਰਫਿਊ ਦੌਰਾਨ ਛੋਟ
ਜਲੰਧਰ,6 ਅਪ੍ਰੈਲ,2021: ਜਲੰਧਰ ਪ੍ਰਸ਼ਾਸਨ ਵਲੋਂ ਨਾਈਟ ਕਰਫਿਊ ਵਿਚ ਢਿੱਲ ਦੇਣ ਦਾ ਫੈਸਲਾ ਲਿਆ। ਜਲੰਧਰ ਜ਼ਿਲ੍ਹੇ ਦੀ ਹਦੂਦ ਵਿਚ ਆਉਂਦੇ ਸਾਰੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਪ੍ਰਸ਼ਾਸਨ ਵੱਲੋਂ ਇਸ ਬਾਬਤ ਲੈਟਰ ਜਾਰੀ ਕੀਤਾ ਗਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਰਾਤ ਸਮੇਂ ਐਮਰਜੰਸੀ ਸੇਵਾਵਾਂ ਦੇ ਜਾਰੀ ਰਹਿਣ ਕਾਰਨ ਮੁਸ਼ਕਿਲਾਂ ਪੈਦਾ ਹੁੰਦੀਆਂ ਸਨ। ਜਿਸ ਕਾਰਨ ਪੈਟਰੋਲ ਪੰਪ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਗਿਆ। ਕੋਰੋਨਾ ਦੇ ਵਧਦੇ ਪਸਾਰ ਨੂੰ ਰੋਕਣ ਲਈ ਸੂਬੇ ਦੇ 11 ਜ਼ਿਲ੍ਹਿਆਂ ਵਿਚ ਨਾਈਟ ਕਰਫਿਊ ਲਾਇਆ ਗਿਆ ਹੈ .