ਹਰਦਮ ਮਾਨ
ਸਰੀ 7 ਅਪ੍ਰੈਲ 2021 - ਸਰੀ ਸਿਟੀ ਕੌਂਸਲ ਦੇ ਕਮਿਊਨਿਟੀ ਸੇਫ਼ਟੀ ਸੈਕਸ਼ਨ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਗੈਂਗ ਸਬੰਧੀ ਗਤੀਵਿਧੀਆਂ ਤੋਂ ਦੂਰ ਰੱਖਣ ਇੱਕ ਨਵੀਂ ਵੈਬਸਾਈਟ ਲਾਂਚ ਕੀਤੀ ਗਈ ਹੈ। ਇਸ ਵੈਬਸਾਈਟ ਨੂੰ ਇੰਪਾਵਰ ਸਰੀ (Empower Surrey) ਦਾ ਨਾਮ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਇਸ ਵੈਂਬਸਾਈਟ ਦੀ ਮਦਦ ਨਾਲ ਮਾਪਿਆਂ ਅਤੇ ਬੱਚਿਆਂ ਦੀ ਸੰਭਾਲ ਕਰਨ ਵਾਲਿਆਂ ਨੂੰ ਮਦਦ ਪ੍ਰਦਾਨ ਕੀਤੀ ਜਾਵੇਗੀ ਅਤੇ ਸਰੀ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਗੈਂਗ ਸਬੰਧੀ ਗਤੀਵਿਧੀਆਂ ਤੋਂ ਦੂਰੀ ਬਣਾਉਣ ਅਤੇ ਸਰੀ ਐਂਟੀ ਗੈਂਗ ਫੈਮਲੀ ਇੰਪਾਵਰਮੈਂਟ ਪ੍ਰੋਗਰਾਮ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਫੋਨ: +1 604 308 6663
ਈਮੇਲ : maanbabushahi@gmail.com