ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 7 ਅਪ੍ਰੈਲ 2021 - ਸਪੋਰਟਸ ਕਰਾਟੇ ਐਸੋਸੀਏਸ਼ਨ ਪੰਜਾਬ ਵਲੋਂ ਪਠਾਨਕੋਟ ਵਿਖੇ ਕਰਵਾਈ ਗਈ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਵਿਦਿਆਰਥਣ ਨੈਣਾ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਨੈਣਾ ਅਤੇ ਉਨਾਂ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਉਨਾਂ ਦੀ ਤਰਫੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਸਨੇਹ ਲਤਾ ਵਲੋਂ ਵਿਦਿਆਰਥਣ ਨੈਣਾ ਦਾ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਨੈਣਾ ਸਥਾਨਕ ਨਵਾਬ ਜੱਸ ਸਿੰਘ ਆਹਲੂਵਾਲੀਆ ਕਪੂਰਥਲਾ ਵਿਖੇ ਬੀ.ਏ ਭਾਗ 2 ਦੀ ਵਿਦਿਆਰਥਣ ਹੈ ਅਤੇ ਉਸ ਨੂੰ ਕਰਾਟੇ ਐਸੋਸੀਏਸ਼ਨ ਕਪੂਰਥਲਾ ਵਲੋਂ ਕੋਚ ਰੋਜੀ ਸੇਠੀ ਦੀ ਅਗਵਾਈ ਹੇਠ ਮੁਕਾਬਲੇ ਵਿਚ ਭਾਗ ਲਿਆ। ਉਸਨੇ ਆਪਣੇ ਭਾਰ ਵਰਗ ਵਿਚ ਪਹਿਲ ਅਤੇ ਇੱਕ ਹੋਰ ਸ਼੍ਰੇਣੀ ਵਿਚ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਉਸ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਆਪਣਾ ਸਥਾਨ ਬਣਾ ਲਿਆ ਹੈ।