ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ. ਨਗਰ, 7 ਅਪ੍ਰੈਲ 2021 - ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਜ਼ੀਰਕਪੁਰ ਵਿੱਚ ਗੈਰ-ਕਾਨੂੰਨੀ ਲਾਟਰੀਆਂ/ਪਰਚੀ/ਦੜਾ-ਸੱਟਾ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਨਲਾਈਨ ਲਾਟਰੀ ਦੀ ਆੜ ਵਿਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸੂਬੇ ਵਿੱਚ ਹਰ ਤਰਾਂ ਦੀਆਂ ਆਨਲਾਈਨ ਲਾਟਰੀ ਸਕੀਮਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛਾਪੇਮਾਰੀ ਲੱਕੀ ਲਾਟਰੀ ਏਜੰਸੀ, ਅੰਸ਼ੁਲ ਲਾਟਰੀ ਏਜੰਸੀ, ਰਤਨ ਲਾਟਰੀ ਏਜੰਸੀ ਅਤੇ ਹੋਰ ਲਾਟਰੀ ਸਟਾਲਾਂ ’ਤੇ ਕੀਤੀ ਗਈ ਸੀ। ਇਸ ਛਾਪੇਮਾਰੀ ਦੌਰਾਨ ਲਾਟਰੀ ਵਿਭਾਗ ਦੀ ਟੀਮ ਨੇ ਇਨਾਂ ਏਜੰਸੀਆਂ ਦੀਆਂ ਬਿਲ ਬੁੱਕਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਨਾਂ ਏਜੰਸੀਆਂ ਦੇ ਮਾਲਕਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਹ ਕਿਸੇ ਗੈਰ ਕਾਨੂੰਨੀ ਲਾਟਰੀਆਂ / ਪਰਚੀ / ਦੜਾ-ਸੱਟਾ ਆਦਿ ਦੀ ਵਿਕਰੀ ਵਿੱਚ ਸ਼ਾਮਲ ਪਾਏ ਗਏ ਤਾਂ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਛਾਪੇ ਮਾਰੇ ਜਾਣਗੇ।