← ਪਿਛੇ ਪਰਤੋ
ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਰੋਜਗਾਰ ਕੈਂਪ ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ 2021-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੁਕਤੀਸਰ ਇੰਸਟੀਚਿਊਟ ਦੇ ਸਹਿਯੋਗ ਨਾਲ ਸਕਿੱਲ ਸੈਂਟਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਐਸ.ਬੀ.ਆਈ ਬੀਮਾ ਕੰਪਨੀ ਵੱਲੋਂ ਵਿਕਰੀ ਕਾਰਜਕਾਰੀ ਦੀਆਂ ਅਸਾਮੀਆਂ ਲਈ ਬੇਰੋਜਗਾਰ ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅਫਸਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਕੁੱਲ 64 ਪ੍ਰਾਰਥੀਆਂ ਨੇ ਭਾਗ ਲਿਆ ਅਤੇ ਕੁੱਲ 43 ਪ੍ਰਾਰਥੀਆਂ ਦੀ ਚੋਣ ਨੌਕਰੀ ਲਈ ਕੀਤੀ ਗਈ। ਕੈਂਪ ਵਿੱਚ ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ, ਮੈਨੇਜਰ ਬਲਵੰਤ ਸਿੰਘ ਅਤੇ ਬਰਾਂਚ ਮੈਨੇਜਰ ਸੂਰਜ ਕੁਮਾਰ ਵੱਲੋਂ ਸ਼ਿਰਕਤ ਕੀਤੀ ਗਈ। ਹੋਰ ਜਾਣਕਾਰੀ ਦਿੰਦੇ ਹੋਏ ਬਿਊਰੋ ਦੇ ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਇੰਟਰਵਿਉ ’ਤੇ ਆਏ ਸਾਰੇ ਪ੍ਰਾਰਥੀਆਂ ਨੂੰ ਕੌਸਲਿੰਗ ਦੁਆਰਾ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਪੋਰਟਲ WWW.PGRKAM.COM ’ਤੇ ਰਜਿਸਟ੍ਰੇਸ਼ਨ ਸਬੰਧੀ ਗਾਇਡ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਨ ਉਪਰੰਤ ਬਿਊਰੋ ਵਿੱਚ ਚੱਲ ਰਹੀਆਂ ਸਾਰੀਆਂ ਸਹੂਲਤਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
Total Responses : 936