ਗੱਲਬਾਤ ਕਰਦੇ ਹੋਏ ਐਸ ,ਐਸ ,ਪੀ ਪਟਿਆਲਾ ਸ੍ਰੀ ਵਿਕਰਮਜੀਤ ਦੁੱਗਲ
ਦੀਦਾਰ ਗੁਰਨਾ
ਪਟਿਆਲਾ 8 ਅਪ੍ਰੈਲ : ਐਸ ,ਐਸ ,ਪੀ ਪਟਿਆਲਾ ਸ੍ਰੀ ਵਿਕਰਮਜੀਤ ਦੁੱਗਲ ਨੇ ਕਰੋਨਾ ਤੋਂ ਬਚਾਅ ਸੰਬੰਧੀ ਪਟਿਆਲਾ ਪੁਲਿਸ ਵੱਲੋਂ ਕੀਤੇ ਜਾ ਉਪਰਾਲਿਆਂ ਬਾਰੇ ਅੱਜ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ,ਉਹਨਾਂ ਕਿਹਾ ਕਿ ਪਿਛਲੇ ਲੱਗਭਗ ਇੱਕ ਸਾਲ ਤੋਂ ਭਾਰਤ ਸਮੇਤ ਦੁਨੀਆਂ ਦੇ ਹੋਰਨਾਂ ਮੁਲਕਾਂ ਨੂੰ ਕੋਰੋਨਾ ਨੇ ਬੁਰੀ ਤਰ੍ਹਾਂ ਆਪਣੀ ਲਪੇਟ ਵਿੱਚ ਜਕੜ ਲਿਆ ਹੈ , ਹਰ ਰੋਜ਼ ਇਸ ਦੇ ਨਾਲ ਮੌਤਾਂ ਦੀ ਗਿਣਤੀ ਵਧ ਰਹੀ ਹੈ ਆਏ ਦਿਨ ਮਰੀਜ਼ ਇਸ ਬਿਮਾਰੀ ਦਾ ਸ਼ਿਕਾਰ ਹੋ ਕੇ ਹਸਪਤਾਲਾਂ ਵਿੱਚ ਪਹੁੰਚ ਰਹੇ ਹਨ, ਸਿਹਤ ਵਿਭਾਗ ਤੇ ਸਰਕਾਰਾਂ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਹਰ ਇਨਸਾਨ ਨੂੰ ਇਸ ਪ੍ਰਤੀ ਖ਼ਾਸ ਅਹਿਤਿਆਤ ਵਰਤੇ ਜਾਣ ਦੀ ਜਰੂਰਤ ਹੈ ਤਾਂ ਕਿ ਇਹ ਬਿਮਾਰੀ ਹੋਰ ਅੱਗੇ ਨਾ ਵਧ ਸਕੇ , ਸਿਹਤ ਵਿਭਾਗ ਵੱਲੋਂ ਵਾਰ ਵਾਰ ਇੱਕੋ ਗੱਲ ਆਖੀ ਜਾ ਰਹੀ ਹੈ ਕਿ ਸੈਨੇਟਾਈਜ਼ਰ ਜਾਂ ਸਾਬਣ ਨਾਲ ਹੱਥ ਧੋਣ ਤੋਂ ਬਾਅਦ ਆਪਣੇ ਮੂੰਹ ਤੇ ਮਾਸਕ ਲਗਾਉਣ ਦੀ ਅੱਜ ਵੱਡੀ ਲੋੜ ਹੈ ਤਾਂ ਕਿ ਇਹ ਬਿਮਾਰੀ ਦੂਜਿਆਂ ਵਿੱਚ ਨਾ ਫੈਲੇ
ਉਹਨਾਂ ਕਿਹਾ ਕਿ ਕੋਵਿਡ ਵੈਕਸੀਨ ਲਗਾ ਕੇ ਇਸ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ, ਜੋ ਕਿ ਵਾਇਰਸ ਦੀ ਕੜੀ ਨੂੰ ਤੋੜਨ ਵਿੱਚ ਮਦਦਗਾਰ ਸਾਬਿਤ ਹੋਵੇਗੀ ,ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਅਤੇ ਆਪਣੀ ਸਮਾਜਿਕ ਜਿੰਮੇਵਾਰੀ ਨੂੰ ਸਮਝਦੇ ਹੋਏ ਨੇੜਲੇ ਸਿਹਤ ਕੇਂਦਰ ਤੋਂ ਕੋਵਿਡ ਵੈਕਸੀਨ ਦਾ ਟੀਕਾ ਜਰੂਰ ਲਗਵਾਉਣ
ਉਹਨਾਂ ਅੱਗੇ ਕਿਹਾ ਕਿ ਪਟਿਆਲਾ ਪੁਲੀਸ ਵੱਲੋਂ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਚਲਾਣ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੇ ਕਰੋਨਾ ਟੈਸਟ ਵੀ ਕਰਵਾਏ ਜਾ ਰਹੇ ਹਨ , ਉਹਨਾਂ ਕਿਹਾ ਕਿ ਲੋਕਾਂ ਨੂੰ ਮਾਸਕ ਦੀ ਸਹੀ ਵਰਤੋਂ ਪ੍ਰਤੀ ਅਤੇ ਸਿਹਤ ਵਿਭਾਗ ਵੱਲੋਂ ਦਿਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ