ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,8 ਅਪ੍ਰੈਲ 2021 - ਪੰਜਾਬ ਮੰਡੀ ਬੋਰਡ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਰੋਨਾ ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੀਆਂ ਪੱਕੀਆਂ ਮੰਡੀਆਂ ਵਿੱਚ 30x30 ਫੁੱਟ ਦੇ ਖਾਨੇ ਬਣਾਏ ਜਾ ਰਹੇ ਹਨ ਤਾਂ ਜੋ ਮੰਡੀਆਂ ਵਿੱਚ 6 ਫੁੱਟ ਦੀ ਦੂਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 42 ਪੱਕੀਆਂ ਮੰਡੀਆਂ ਹਨ ਜਦਕਿ ਮੰਡੀ ਬੋਰਡ ਵਲੋਂ ਕੋਵਿਡ ਦੇ ਮੱਦੇਨਜ਼ਰਨ 20 ਤੋਂ ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਮੰਡੀਆਂ ਵਿਚ ਭੀੜ ਨੂੰ ਰੋਕਣ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਹਰ ਕਿਸਾਨ ਉਸ ਨੂੰ ਮਿਲੀ ਤਾਰੀਕ ਅਨੁਸਾਰ ਹੀ ਫਸਲ ਮੰਡੀ ਵਿਚ ਲੈ ਕੇ ਆਵੇ ।
ਉਨਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪ੍ਰੇਅ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਜਦਕਿ 10 ਅਪ੍ਰੈਲ ਤੋਂ ਮੰਡੀਆਂ ਵਿਚ ਹੈਂਡਵਾਸ਼ ਸਟੇਸ਼ਨ ਸਥਾਪਿਤ ਕਰਨ ਤੋਂ ਇਲਾਵਾ ਮਾਸਕਾਂ ਅਤੇ ਸੈਨੀਟਾਈਜ਼ਰਾਂ ਦੀ ਉਪਲੱਬਧਤਾ ਵੀ ਯਕੀਨੀ ਬਣਾਈ ਜਾਵੇਗੀ ।
ਕੈਪਸ਼ਨ-ਮੰਡੀ ਬੋਰਡ ਵਲੋਂ ਪੱਕੀਆਂ ਮੰਡੀਆਂ ਵਿਚ ਬਣਾਏ ਗਏ 30x30ਫੁੱਟ ਦੇ ਖਾਨੇ।