ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 9 ਅਪ੍ਰੈੱਲ - ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਸਰਪ੍ਰਸਤੀ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਦਾਖਲ ਕਰਨ ਕਰਨ ਲਈ ਆਰੰਭ ਕੀਤੀ ਮੁਹਿੰਮ 'ਈਚ ਵਨ-ਬਰਿੰਗ ਵਨ' ਤਹਿਤ ਅੱਜ ਫ਼ਰੀਦਕੋਟ ਜ਼ਿਲੇ ਦੇ ਅਧਿਕਾਰੀ, ਅਧਿਆਪਕ, ਕਰਮਚਾਰੀ ਮਿਲ ਕੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਦਾਖਲ ਕਰਨ ਅਜਿਹੇ ਇਤਿਹਾਸਿਕ ਕਾਰਜ ਕਰ ਰਹੇ ਜੋ ਪਹਿਲਾਂ ਕਦੇ ਵੇਖਣ ਨੂੰ ਨਹੀਂ ਮਿਲੇ | ਪਿੰਡਾਂ-ਸ਼ਹਿਰਾਂ ਅੰਦਰ ਧਾਰਮਿਕ ਸਥਾਨਾਂ ਤੋਂ ਦਾਖਲਿਆਂ ਲਈ ਨਿਰੰਤਰ ਅਨਾਊਾਸਮੈਂਟ ਕੀਤੀਆਂ ਜਾ ਰਹੀਆਂ ਹਨ, ਘਰ-ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਵਿਭਾਗ ਵੱਲੋਂ ਰਿਕਸ਼ਾ, ਈ-ਰਿਕਸ਼ਾ ਰਾਹੀਂ, ਸ਼ੋਸ਼ਲ ਮੀਡੀਏ ਦੀ ਵਰਤੋਂ ਰਾਹੀਂ ਸਿੱਖਿਆ ਵਿਭਾਗ ਪੰਜਾਬ ਸਰਕਾਰੀ ਦੀਆਂ ਸਕੀਮਾਂ, ਵਿਭਾਗ ਦੇ ਪ੍ਰੋਗਰਾਮਾਂ ਨੂੰ ਘਰ-ਘਰ ਪੁੱਜਦਾ ਕਰਨ ਵਾਸਤੇ ਪੂਰੀ ਤਰ੍ਹਾਂ ਪੱਥਾਂ ਭਾਰ ਹੈ |
ਸਿੱਖਿਆ ਵਿਭਾਗ ਦੇ ਕਲਾਕਾਰ ਵੀ ਇਸ ਮੁਹਿੰਮ ਤਹਿਤ ਆਪਣੇ ਗੀਤਾਂ ਰਾਹੀਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵੱਲੋਂ ਆਕਰਸ਼ਿਤ ਕਰ ਰਹੇ ਹਨ | ਸਿੱਖਿਆ ਵਿਭਾਗ ਵੱਲੋਂ ਹੁਣ ਇੱਕ ਹੋਰ ਨਵਾਂ ਕਦਮ ਪੁੱਟਦਿਆਂ ਨੁੱਕੜ ਨਾਟਕਾਂ ਰਾਹੀਂ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀ ਮੌਜੂਦਾ ਸਥਿਤੀ, ਸਹੂਲਤਾਂ ਦੀ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਅੰਦਰ ਦਾਖਲ ਕਰਾਉਣ ਵਾਸਤੇ ਪ੍ਰੇਰਿਆ ਜਾ ਰਿਹਾ ਹੈ | ਇਸ ਕੜੀ 'ਚ ਫ਼ਰੀਦਕੋਟ ਦੇ ਨਾਮਵਰ ਰੰਗਕਰਮੀ/ਲੈਕਚਰਾਰ ਗਗਨਦੀਪ ਦੇ ਲਿਖੇ ਨੁੱਕੜ ਨਾਟਕ ਨੂੰ ਰੰਗਕਰਮੀ/ਨਿਰਦੇਸ਼ਕ ਰੰਗ ਹਰਜਿੰਦਰ ਦੀ ਨਿਰਦੇਸ਼ਾ ਹੇਠ ਪੇਸ਼ ਕੀਤਾ ਜਾ ਰਿਹਾ | ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਨੁੱਕੜ ਨਾਟਕ ਦੀ ਸਫ਼ਲ ਪੇਸ਼ਕਾਰੀ 'ਚ ਵਿੱਕੀ ਸਿੰਘ, ਸਪਰਜਨ ਜੌਨ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਸਨਮ ਅਧਿਆਪਕਾਂ ਨੇ ਅਹਿਮ ਭੂਮਿਕਾ ਅਦਾ ਕੀਤੀ |
ਉਨ੍ਹਾਂ ਸੁਭਾਵਿਕ ਅਦਾਕਾਰੀ ਰਾਹੀਂ ਵਿਭਾਗ ਦਾ ਸੰਦੇਸ਼ ਦਿੰਦਿਆਂ ਸਭ ਨੂੰ ਪ੍ਰਭਾਵਿਤ ਕੀਤਾ | ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸੱਤਪਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਮਨਿੰਦਰ ਕੌਰ, ਜ਼ਿਲਾ ਮੀਡੀਆ ਕੋਆਰਡੀਨੇਟਰ ਜਸਬੀਰ ਸਿੰਘ ਜੱਸੀ, ਜ਼ਿਲਾ ਮੈਂਟਰ ਪੰਜਾਬੀ ਗੁਰਪ੍ਰੀਤ ਸਿੰਘ ਰੂਪਰਾ, ਅਧਿਆਪਕ ਆਗੂ ਸ਼ਵਿੰਦਰ ਸਿੰਘ ਮਾਨ, ਐਲੀਮੈਂਟਰੀ/ਸੈਕੰਡਰੀ ਦਫ਼ਤਰਾਂ ਦਾ ਸਟਾਫ਼ ਤੇ ਵੱਡੀ ਗਿਣਤੀ 'ਚ ਦਰਸ਼ਕ ਹਾਜ਼ਰ ਸਨ | ਫ਼ਰੀਦਕੋਟ ਜ਼ਿਲੇ ਦੇ ਸਰਕਾਰੀ ਹਾਈ ਸਕੂਲ ਢਿਲਵਾਂ ਕਲਾਂ ਦੀ ਨੁੱਕੜ ਨਾਟਕ ਦੀ ਟੀਮ ਵੀ ਅਧਿਆਪਕ ਸੰਦੀਪ ਕੁਮਾਰ ਦੀ ਅਗਵਾਈ ਹੇਠ ਟੀਮ ਦਾਖਲਾ ਮੁਹਿੰਮ ਦੀ ਸਫ਼ਲਤਾ ਲਈ ਯਤਨਸ਼ੀਲ ਹੈ |