ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ 9 ਅਪ੍ਰੈਲ 2021:ਪੰਜਾਬ ਸਰਕਾਰ ਵਲੋਂ ਹਰੀ ਮਿਸ਼ਨ ਪ੍ਰੋਜੈਕਟ ਅਧੀਨ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮੁਫਤ ਦਿੱਤੇ ਜਾਣ ਵਾਲੇ ਐਲ ਪੀ ਜੀ ਗੈਸ ਕੁਨੈਕਸ਼ਨ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸੁਰੂਆਤ ਕੀਤੀ। ਇਸ ਸਕੀਮ ਤਹਿਤ 400 ਲੋੜਵੰਦ ਪਰਿਵਾਰਾ ਨੂੰ ਮੁਫਤ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ।
ਇਸ ਮੋਕੇ ਤੇ ਬੋਲਦਿਆ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦਾ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਬੁਢਾਪਾ ਅਤੇ ਵਿਧਵਾ ਪੈਨਸ਼ਨ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਲੜਕੀਆਂ ਲਈ ਸ਼ਗਨ ਸਕੀਮ 31 ਹਜਾਰ ਤੋਂ ਵਧਾ ਕੇ 51 ਹਜ਼ਾਰ ਕੀਤੀ ਗਈ ਹੈ । ਸਪੀਕਰ ਨੇ ਕਿਹਾ ਕਿ ਮਹਿਲਾਂਵਾ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਸੁਰੂ ਕਰ ਦਿੱਤੀ ਗਈ ਹੈ ਜਿਸਦਾ ਸੂਬੇ ਦੀਆਂ ਮਿਹਲਾਵਾਂ ਭਰਭੂਰ ਵਾਇਦਾ ਲੈ ਰਹੀਆਂ ਹੈ।
ਉਹਨਾਂ ਕਿਹਾ ਕਿ ਗੈਸ ਕੁਨੈਕਸ਼ਨ ਪ੍ਰਾਪਤ ਕਰਨ ਵਾਲੇ ਲਾਭਪਤਾਰੀਆਂ ਦੀ ਜਿੰਦਗੀ ਵਿੱਚ ਸੁਧਾਰ ਆਵੇਗਾ ਅਤੇ ਉਹਨਾਂ ਦੇ ਰਹਿਣ ਸਹਿਣ ਦੇ ਵਿਚ ਬਦਲਾਅ ਹੋਵੇਗਾ। ਉਹਨਾਂ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਜਸਵਿੰਦਰ ਸਿੰਘ ਢਿਲੋ ਗੈਸ ਏਜੰਸੀ ਮਾਲਕ ਸ੍ਰੀ ਅਨੰਦਪੁਰ ਸਾਹਿਬ, ਰਮੇਸ਼ ਚੰਦਰ ਦੱਸਗੁਰਾਈ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਰੋਪੜ, ਹਰਬੰਸ ਲਾਲ ਮਹਿਦਲੀ ਚੇਅਰਮੈਨ ਮਾਰਕਿਟ ਕਮੇਟੀ, ਕਮਲਦੇਵ ਜੋਸ਼ੀ ਡਾਇਰੈਕਟਰ ਪੀ ਆਰ ਟੀ ਸੀ, ਪ੍ਰੇਮ ਸਿੰਘ ਬਾਸੋਵਾਲ ਪ੍ਰਧਾਨ ਕਾਂਗਰਸ ਕਮੇਟੀ , ਰਕੇਸ਼ ਚੋਧਰੀ ਚੇਅਰਮੇਨ ਬਲਾਕ ਸੰਮਤੀ ਸ੍ਰੀ ਅਨੰਦਪੁਰ ਸਾਹਿਬ, ਰਣਜੋਧ ਸਿੰਘ, ਵਣਰੇਜ਼ ਅਫਸਰ ਸ੍ਰੀ ਅਨੰਦਪੁਰ ਸਾਹਿਬ, ਚੰਦ ਸਿੰਘ ਬੀ ਡੀ ਪੀ ਓ ਸ੍ਰੀ ਅਨੰਦਪੁਰ ਸਾਹਿਬ, ਸੰਜੀਵਨ ਰਾਣਾ ਸਰਪੰਚ ਅਗੰਮਪੁਰ, ਰਾਮ ਸਿੰਘ ਰਾਣਾ , ਮੋਹਣ ਸਿੰਘ ਭਸੀਨ ਅਤੇ ਚੋਧਰੀ ਪੰਹੂ ਰਾਮ ਹਾਜ਼ਰ ਸਨ।