← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 10 ਅਪ੍ਰੈਲ 2021 - ਆਸਰਾ ਫਾਊਂਡੇਸ਼ਨ ਵੱਲੋਂ ਗਿੱਦੜਬਾਹਾ ਦੇ ਪਿੰਡ ਸ਼ੇਖ ਦੇ ਮਰੀਜ਼ ਸੁਖਦੇਵ ਕੌਰ ਦਾ ਮੁਫਤ ਇਲਾਜ ਕਰਵਾਇਆ ਜਿਸ ਤੋ ਬਾਅਦ ਪਰਿਵਾਰ ਨੇ ਫਾਊਂਡੇਸ਼ਨ ਦੇ ਚੇਅਰਮੈਨ ਬੀਬੀ ਅੰਮ੍ਰਿਤਾ ਵੜਿੰਗ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਫਾਊਂਡੇਸ਼ਨ ਦੇ ਵਾਇਸ ਚੇਅਰਮੈਨ ਅਰਸ਼ ਸੱਚਰ ਨੇ ਕਿਹਾ ਇਸ ਤਰ੍ਹਾਂ ਦੀ ਸੇਵਾ ਬੀਬੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿੱਚ ਲਗਤਾਰ ਜਾਰੀ ਹੈ। ਉਨ੍ਹਾਂ ਨੇ ਕਿਹਾ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਇਲਾਜ ਦੀ ਜਰੂਰਤ ਹੈ ਉਹ ਆਸਰਾ ਫਾਊਂਡੇਸ਼ਨ ਨਾਲ ਸੰਪਰਕ ਕਰ ਸਕਦਾ ਹੈ। ਅਰਸ਼ ਸੱਚਰ ਨੇ ਕਿਹਾ ਬੀਬੀ ਅੰਮ੍ਰਿਤਾ ਵੜਿੰਗ ਦੀ ਅਗਵਾਈ ਵਿੱਚ ਹੋਰ ਵੀ ਸਮਾਜਸੇਵਾ ਦੇ ਕੰਮ ਜਾਰੀ ਹਨ।
Total Responses : 188