← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 10 ਅਪ੍ਰੈਲ 2021 - ਸੁਪਰੀਮ ਕਮੇਟੀ ਅਕਾਲ ਯੂਥ ਜੋ ਕਿ ਭਾਈ ਹਵਾਰਾ ਕਮੇਟੀ ਨਾਲ ਸੰਬੰਧਿਤ ਯੂਥ ਵਿੰਗ ਹੈ, ਵਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਵਿਰਾਸਤੀ ਮਾਰਗ ਵਿਖੇ ਰੋਸ ਧਰਨਾ ਦਿੱਤਾ ਗਿਆ| ਇਸ ਮੌਕੇ ਅਕਾਲ ਯੂਥ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦੀ ਕੋਸ਼ਿਸ਼ ਕੀਤੀ ਹੈ , ਇਸ ਮੌਕੇ ਬਾਪੂ ਗੁਰਚਰਨ ਸਿੰਘ ਬਠਿੰਡਾ ਪ੍ਰੋ. ਬਲਜਿੰਦਰ ਸਿੰਘ ਸਮੇਤ ਹੋਰ ਆਗੂ ਤੇ ਨੌਜਵਾਨ ਹਾਜ਼ਰ ਸਨ ।
Total Responses : 936