ਮਮਦੋਟ 10 ਅਪ੍ਰੈਲ 2021:- ਨਸ਼ੇ ਦੇ ਮੁੱਦੇ ਤੇ ਕਾਂਗਰਸ ਤੇ ਅਕਾਲੀ ਦਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਇਹ ਕਹਿਣਾ ਹੈ ਨਸ਼ਿਆਂ ਖਿਲਾਫ ਲੰਬੀ ਲੜਾਈ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਮੋੜਾ ਸਿੰਘ ਅਨਜਾਨ ਦਾ ਉਹਨਾਂ ਕਿਹਾ ਕਿ ਪਿਛਲੇ ਦਿਨੀਂ ਸੀ ਆਈ ਏ ਸਟਾਫ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਕਾਂਗਰਸ ਦੇ ਮੌਜੂਦਾ ਐਮ ਐਲ ਏ ਦੇ ਰਿਸ਼ਤੇ ਦਾਰਾ ਦਾ ਫੜੇ ਜਾਣਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਵਿੱਚ ਨਸ਼ੇ ਦੇ ਕਾਲੇ ਕਾਰੋਬਾਰ ਨੂੰ ਰੋਕਣ ਵਿੱਚ ਅਸਮਰਥ ਹੀ ਨਹੀਂ ਸਗੋਂ ਚਲਾਉਣ ਵਿਚ ਵੀ ਭਾਗੀਦਾਰ ਬਣੇ ਹੋਈ ਹੈ।
ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਲਾ ਕਾਰੋਬਾਰ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਇਆ ਸੀ ਤੇ ਕਾਂਗਰਸ ਵੱਲੋਂ ਉਸਨੂੰ ਹੋਰ ਵਧਾਇਆ ਗਿਆ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅੱਜ ਨਸ਼ਿਆਂ ਖਿਲਾਫ ਬੋਲ ਰਹੇ ਹਨ ਪਰ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਇਸੇ ਤਰਾਂ ਹੀ ਨਸ਼ਾ ਵਿਕਦਾ ਰਿਹਾ ਕਾਂਗਰਸ ਤੇ ਅਕਾਲੀ ਦਲ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਮੌਜੂਦਾ ਵਿਧਾਇਕ ਤੇ ਸਾਬਕਾ ਵਿਧਾਇਕ ਇੱਕ ਦੂਜੇ ਤੇ ਇਲਜਾਮ ਲਗਾ ਰਹੇ ਹਨ ਪਰ ਉਹਦੇ ਵਿਚ ਹਲਕੇ ਦੇ ਲੋਕਾਂ ਦਾ ਕੋਈ ਭਲਾ ਨਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪੂਰੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਏਗਾ ਅਤੇ ਹਲਕਾ ਫਿਰੋਜਪਰ ਦਿਹਾਤੀ ਦੇ ਲੋਕਾਂ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾਏਗਾ।
ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸਾਡੀ ਟੀਮ ਵਲੋਂ ਨਸ਼ਿਆਂ ਦੇ ਖਿਲਾਫ ਲੰਬੀ ਲੜਾਈ ਲੜੀ ਜਾ ਰਹੀ ਹੈ ਤੇ ਇਸ ਲੜਾਈ ਦੀ ਜਿੱਤ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਯਕੀਨੀ ਹੋਵੇਗੀ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਧਾਇਕ ਤੇ ਸਾਬਕਾ ਵਿਧਾਇਕ ਇੱਕ ਦੂਜੇ ਤੇ ਇਲਜਾਮ ਲਗਾ ਕੇ ਕੀ ਸਾਬਿਤ ਕਰ ਰਹੇ ਹਨ ਜੇ ਵਾਕਿਆ ਹੀ ਹਲਕੇ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਚਾਹੁੰਦੇ ਹਨ ਤਾਂ ਸਮੱਗਲਰਾਂ ਦੀ ਪੁਸ਼ਤਪਨਾਹੀ ਬੰਦ ਕਰਨ ਤਾਂ ਜੋ ਨਸ਼ਾ ਸਮਗਲਰਾਂ ਨੂੰ ਨਕੇਲ ਪਾਈ ਜਾ ਸਕੇ ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਆਗੂਆਂ ਨੂੰ ਬੇਨਤੀ ਹੈ ਕਿ ਕਿ ਲੋਕਾਂ ਨੂੰ ਗੁੰਮਰਾਹ ਨਾ ਕਰੋ ਲੋਕ ਸਭ ਜਾਣਦੇ ਹਨ।