← ਪਿਛੇ ਪਰਤੋ
ਰਾਜਵੰਤ ਸਿੰਘ ਗਿੱਦੜਬਾਹਾ, 10 ਅਪ੍ਰੈਲ 2021-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਅਧੀਨ ਪੈਂਦੀ ਕੋਟਲੀ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ ਤੌਰ ’ਤੇ ਤੰਗ ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ । ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ ਕਰਦੇ ਰਹਿਣ ਅਤੇ ਮੂੰਹ ’ਤੇ ਮਾਸਕ ਜਰੂਰ ਲਗਾ ਕੇ ਰੱਖਣ।
Total Responses : 266