ਹਰੀਸ਼ ਕਾਲੜਾ
ਰੂਪਨਗਰ 10 ਅਪ੍ਰੈਲ 2021 :ਸਿਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇਕ ਪੋਸਟਰ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਵਲੋਂ ਜਾਰੀ ਕੀਤਾ ਗਿਆ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬਹੁਤ ਹੀ ਵਧੀਆ ਬਣਾਇਆ ਗਿਆ ਹੈ ਜਿਨ੍ਹਾਂ ਵਿਚ ਸਮਾਰਟ ਸਕੂਲਾਂ ਰਾਹੀਂ ਆਧੁਨਿਕ ਸਿਖਿਆ ਦਿੱਤੀ ਜਾ ਰਹੀਂ ਹੈ ਅਤੇ ਅੰਗਰੇਜ਼ੀ ਬੂਸਟਰ ਕਲੱਬ ਬਣਾ ਕੇ ਬੱਚਿਆਂ ਨੂੰ ਸਮੇ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਰਾਜ ਕੁਮਾਰ ਖੋਸਲਾ ਅਤੇ ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਜਰਨੈਲ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਡਿਜੀਟਲ ਬਸਤਾ , ਖੂਬਸੂਰਤ ਫਰਨੀਚਰ , ਆਧੁਨਿਕ ਪ੍ਰਯੋਗਸ਼ਾਲਾਵਾਂ , ਵਿਦਿਅਕ ਪਾਰਕ , ਪੰਜਾਬ ਐੱਜੂ ਕੇਅਰ ਐੱਪ , ਪ੍ਰੀ ਪ੍ਰਾਇਮਰੀ ਜਮਾਤਾਂ ਲਈ ਝੂਲੇ ਆਦਿ ਸ਼ਾਮਲ ਹਨ ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਾਖ਼ਲ ਕਰਵਾਓ ।ਇਸ ਮੌਕੇ ਉਪ ਜਿਲ੍ਹਾ ਸਿਖਿਆ ਅਫਸਰ ਰੰਜਨਾ ਕਟਿਆਲ ਵੀ ਹਾਜ਼ਰ ਸਨ।