← ਪਿਛੇ ਪਰਤੋ
ਚੰਡੀਗੜ੍ਹ, 11 ਅਪ੍ਰੈਲ 2021-ਦਿੱਲੀ ਕਿਸਾਨ ਮੋਰਚ ਲਈ ਅੱਜ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਮੁਲਾਜ਼ਮ ਜਥੇਬੰਦੀਆਂ ਦੇ ਜਥੇ ਰਵਾਨਾ ਹੋਏ ਹਨ। ਇਨ੍ਹਾਂ ਜਥਿਆਂ ਦੀ ਅਗਵਾਈ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਕੀਤੀ ਜਾ ਰਹੀ ਹੈ। ਬਰਨਾਲਾ ਤੋਂ ਅਧਿਆਪਕ ਆਗੂ ਗੁਰਮੀਤ ਸਿੰਘ ਸੁਖਪੁਰ ਅਤੇ ਰਾਜੀਵ ਕੁਮਾਰ ਦੀ ਅਗਵਾਈ ’ਚ ਇੱਕ ਵੱਡਾ ਜਥਾ ਟਿੱਕਰੀ ਬਾਰਡਰ ਲਈ ਰਵਾਨਾ ਹੋਇਆ। ਆਗੂਆਂ ਨੇ ਕਿਹਾ ਕਿ ਹਾੜੀ ਦੇ ਸੀਜ਼ਨ ਦੌਰਾਨ ਕੁੱਝ ਕਿਸਾਨ ਭਰਾਵਾਂ ਨੂੰ ਪੰਜਾਬ ਵਾਪਿਸ ਆਉਣਾ ਪਿਆ ਹੈ, ਭਰਾਤਰੀ ਸਹਿਯੋਗ ਦਿੰਦਿਆਂ ਮੁਲਾਜ਼ਮ ਜਥੇਬੰਦੀਆਂ ਨੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਡਿਊਟੀਆਂ ਮੁਤਾਬਿਕ ਜਥੇ ਦਿੱਲੀ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ, ਸਗੋਂ ਹਰ ਵਰਗ ਦੀ ਸ਼ਮੂਲੀਅਤ ਕਰਵਾਉਂਦਿਆਂ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਵਾਂਗੇ।
Total Responses : 872