ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 11 ਅਪ੍ਰੈਲ 2021 - ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵੱਲੋ ਜ਼ਿਲ੍ਹਾ ਕਪੂਰਥਲਾ ਵਿੱਚ ਸਬ ਡਵੀਜਨ ਸੁਲਤਾਨਪੁਰ ਲੋਧੀ ਵਿੱਚ ਪੈਂਦੇ ਪਿੰਡਾ ਵਿੱਚ ਨਸ਼ੇ ਦੀ ਰੋਕਥਾਮ ਮਹਿੰਮ ਤਹਿਤ ਉਹਨਾ ਦੇ ਹੁਕਮ ਮੁਤਾਬਿਕ ਸ੍ਰੀ ਸਰਵਣ ਸਿੰਘ ਬੱਲ ਉਪ ਪੁਲਿਸ ਕਪਤਾਨ ਸਬ ਡਵੀਜਨ ਸੁਲਤਾਨਪੁਰ ਲੋਧੀ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ, ਲਾਟੀਆਵਾਲ, ਸੈਚਾ ਅਤੇ ਥਾਣਾ ਤਲਵੰਡੀ ਚੌਧਰੀਆ ਦੇ ਪਿੰਡ ਛੰਨਾ ਸ਼ੇਰ ਸਿੰਘ, ਅਮਾਨੀਪੁਰ ਵਿਖੇ ਆਮ ਲੋਕਾਂ ਅਤੇ ਪੰਚਾਇਤਾਂ ਦੇ ਪੰਚਾਂ ਸਰਪੰਚਾਂ ਅਤੇ ਪਿੰਡਾਂ ਦੇ ਮੋਹਤਬਰਾਂ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆ।
ਇਸ ਮੌਕੇ ਮੀਟਿੰਗਾਂ ਵਿੱਚ ਲੋਕਾ ਨੂੰ ਨਸ਼ੇ ਤੋਂ ਹੋਣ ਵਾਲੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ ਅਤੇ ਸਾਰੇ ਪਿੰਡ ਵਾਸੀਆ ਅਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਕਿ ਨਸ਼ਾ ਦੀ ਵਿਕਰੀ ਨੂੰ ਰੋਕਣ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਤ ਕੀਤਾ ਜਾਵੇ ਅਤੇ ਅਜਿਹੇ ਵਿਅਕਤੀਆਂ ਦੀਆ ਜਮਾਨਤਾਂ ਨਾਂ ਦਿੱਤੀਆਂ ਜਾਣ । ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਜਿਸ ਸਬੰਧੀ ਹਲਫੀਆ ਬਿਆਨ ਵੀ ਦਿੱਤੇ ਗਏ, ਪਿੰਡ ਅਮਾਨੀਪੁਰ, ਛੰਨਾ ਸ਼ੇਰ ਸਿੰਘ, ਪਿੰਡ ਤੋਤੀ, ਲਾਟੀਆਂਵਾਲ, ਸੈਚਾਂ ਦੀਆਂ ਪੰਚਾਇਤਾਂ ਵੱਲੋ ਨਸ਼ੇ ਵਿੱਚ ਫੜੇ ਜਾਣ ਵਾਲੇ ਵਿਅਕਤੀਆਂ ਦੀਆਂ ਜਮਾਨਤਾਂ ਨਾਂ ਦੇਣ ਸਬੰਧੀ ਮਤਾ ਵੀ ਪਾਸ ਕੀਤਾ ਗਿਆ।