ਅਸ਼ੋਕ ਵਰਮਾ
ਬਠਿੰਡਾ,11ਅਪਰੈਲ2021:ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸ਼ਹਿਰ ਵਾਸੀਆਂ ਨਾਲ ਮੁਲਕਾਤ ਕੀਤੀ। ਉਨ੍ਹਾਂ ਨੇ ਅੱਜ ਐਸ.ਐਸ.ਡੀ. ਸਭਾ ਦੇ ਐਸ.ਐਸ.ਡੀ ਸਕੂਲ ਅਤੇ ਸਰਕਾਰੀ ਸਕੂਲ ਘਣੱਈਆ ਨਗਰ ਵਿੱਖੇ ਕੋਵਿਡ ਟੀਕਾਕਰਣ ਕੈਂਪਾਂ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਡਾਕਟਰਾਂ ਅਤੇ ਸੰਬਤਤ ਸਟਾਫ ਨਾਲ ਮੁਲਾਕਾਤ ਕਰ ਉਨਾਂ ਦੀ ਹੌਂਸਲਾ ਅਫਜਾਈ ਕੀਤੀ।ਉਹਨਾਂ ਕਿਹਾ ਕਿ ਕੋਰੋਨਾ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਣ ਲਈ ਕਿਹਾ, ਅਤੇ ਟੀਕਾਕਰਣ ਲਈ ਯੋਗ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਵੀ ਸਲਾਹ ਦਿੱਤੀ। ਇਸ ਪਿੱਛੋਂ ਉਨ੍ਹਾਂ ਮਾਤਾ ਜੀਵੀ ਨਗਰ ਵਿੱਚ ਸੜਕਾਂ ਤੇ ਪੀਸੀ ਪਾਉਣ ਦੀ ਸ਼ੁਰੂਆਤ ਕਰਵਾਈ।
ਵਿੱਤ ਮੰਤਰੀ ਨੇ ਵਾਰਡ ਨੰ. 15 ਵਿੱਚ ਵਾਰਡ ਵਾਸੀਆਂ ਨਾਲ ਇੱਕ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਮਨਜੀਤ ਕੌਰ ਬੁੱਟਰ ਪਤਨੀ ਟਹਿਲ ਸਿੰਘ ਬੁੱਟਰ ਨੂੰ ਨਗਰ ਨਿਗਮ ਚੋਣਾਂ ਵਿੱਚ ਜਿਤਾਉਣ ਲਈ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਸਿਵਲ ਲਾਈਨ ਕਲਬ ਵਿੱਚ ਇੱਕ ਕ੍ਰਿਕਟ ਮੈਚ ਦਾ ਉਦਘਾਟਨ ਕੀਤਾ।
ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਰਿਕਾਰਡ ਤੋੜ ਵਿਕਾਸ ਹੋਇਆ ਹੈ ਅਤੇ ਚੱਲ ਵੀ ਰਿਹਾ ਹੈ ਜੋ ਕਿ ਮਿੱਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਿੱਚ ਹਰ ਬੁਨਿਆਦੀ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਅਰੁਣ ਵਧਾਵਨ, ਕੇ ਕੇ ਅਗਰਵਾਲ, ਪਵਨ ਮਾਨੀ, ਰਾਜ ਨੰਬਰਦਾਰ, ਬਲਜਿੰਦਰ ਸਿੰਘ ਠੇਕੇਦਾਰ, ਬਲਜੀਤ ਕੌਰ, ਮਨਜੀਤ ਕੌਰ ਬੁੱਟਰ, ਟਹਿਲ ਸਿੰਘ ਬੁੱਟਰ, ਰਜਿੰਦਰ ਸਿੰਘ ਸਿੱਧੂ, ਮਾਸਟਰ ਹਰਮੰਦਰ ਸਿੰਘ, ਰਾਜੂ ਸਰਾਂ, ਨੱਥੂ ਰਾਮ, ਪ੍ਰਕਾਸ਼ ਚੰਦ, ਸੰਦੀਪ ਬਾਗਲਾ ਆਦਿ ਹਾਜ਼ਰ ਸਨ।