ਸ਼੍ਰੀ ਅਮਰੀਸ਼ ਕੁਮਾਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸੈਂਟਰ ਦੇ ਦੌਰੇ ਮੌਕੇ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ
ਜਗਦੀਸ਼ ਥਿੰਦ
ਮੋਗਾ 12 ਅਪ੍ਰੈਲ ,
ਸ਼੍ਰੀ ਅਜੈ ਤਿਵਾੜੀ, ਮਾਨਯੋਗ ਜਸਟਿਸ-ਕਮ-ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਸ਼੍ਰੀ ਅਰੂਣ ਗੁਪਤਾ,ਮਾਨਯੋਗ ਮੈੰਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ. ਐਸ ਨਗਰ, ਮਾਨਯੋਗ ਸ਼੍ਰੀਮਤੀ ਮਨਦੀਪ ਪੰਨੂ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜੀਆਂ ਹਦਾਇਤਾਂ ਦੀ ਪਾਲਣਾ ਹਿੱਤ ਸ਼੍ਰੀ ਅਮਰੀਸ਼ ਕੁਮਾਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਮਿਤੀ 12.ਅਪ੍ਰੈਲ 2021 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਸਿਵਲ ਹਸਪਤਾਲ, ਮੋਗਾ ਵਿਖੇ “ ਸਥਾਪਤ ਸਖੀ ਵਨ ਸਟੋਪ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਵੱਲ਼ੋਂ ਵਿਜ਼ਟਰ ਰਜਿਸਟਰ ਚੈੱਕ ਕੀਤੇ ਗਏ ਅਤੇ ਉਹਨਾਂ ਨੂੰ ਆਉਣ ਵਾਲੀਆਂ ਮੁਕਸ਼ਲਾ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ।
ਇਸ ਮੌਕੇ ਸ਼੍ਰੀ ਅਮਰੀਸ਼ ਕੁਮਾਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜੀ ਨੇ “ਵਨ ਸਟੋਪ ਸੈਂਟਰ” ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੈਂਟਰ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ, ਮੋਗਾ ਵਿਖੇ “ਸਥਾਪਤ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਸੈਂਟਰ ਔਰਤਾਂ ਅਤੇ ਬੱਚਿਆਂ ਦੀ ਮੱਦਦ ਲਈ ਬਣਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸੈਂਟਰ ਵਿੱਚ ਕੁੱਟਮਾਰ, ਘਰੇਲੂ ਹਿੰਸਾ ਨਾਲ ਪੀੜਤ, ਮਾਨਸਿਕ ਪੀੜਤ, ਸਰੀਰਕ ਪੀੜਤ ਔਰਤਾਂ ਅਤੇ ਬੱਚਿਆਂ ਨੂੰ ਸਹਾਇਤਾਂ ਦਿੱਤੀ ਜਾਂਦੀ ਹੈ।
ਉਹਨਾਂ ਦੱਸਿਆ ਕਿ ਇਸ ਸੈਂਟਰ ‘ਤੇ ਸਿਹਤ ਵਿਭਾਗ, ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਅਜਿਹੀਆਂ ਔਰਤਾਂ ਨੂੰ ਇਕੋ ਛੱਤ ਥੱਲੇ ਡਾਕਟਰੀ, ਕਾਨੂੰਨੀ, ਮਨੋਵਿਗਿਆਨਕ ਅਤੇ ਸਲਾਹ-ਮਸ਼ਵਰੇ ਦੀ ਸਹਾਇਤਾ ਸਮੇਤ ਅਤੇ ਹੋਰ ਐਮਰਜੈਂਸੀ,ਗੈਰ-ਐਮਰਜੈਂਸੀ ਸਹਾਇਤਾਂ ਮਹੁੱਇਆ ਕਰਵਾਈ ਜਾ ਸਕੇ।
ਉਹਨਾਂ ਦੱਸਿਆ ਕਿ ਹੈਲਪ ਲਾਇਨ ਨੰਬਰ 181 ਨੂੰ ਵੀ ਇਸ ਨਾਲ ਜੋੜਿਆ ਗਿਆ ਹੈ।